08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੰਜਾਬ ਦੇ ਹਿੱਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਥਾਂ ਵਿਚ ਹੀ ਸੁਰੱਖਿਅਤ-ਇਯਾਲੀ

ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੀ ਪੰਜਾਬ ਦੇ ਅਸਲ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਉਮੀਦਾਂ ਇਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ।

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ 08-11-2026
ਭੂੰਦੜੀ, 7 ਨਵੰਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹੀ ਪੰਜਾਬ ਦੇ ਅਸਲ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਉਮੀਦਾਂ ਇਸ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤਾ ਸੌਂਪ ਕੇ ਦੇਖ ਲਿਆ ਹੈ, ਪਰ ਕਿਸੇ ਵੀ ਸਰਕਾਰ ਨੇ ਸੂਬੇ ਦੇ ਬੁਨਿਆਦੀ ਮਸਲਿਆਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਸੁਹਿਰਦ ਯਤਨ ਨਹੀਂ ਕੀਤੇ। ਹਰ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਬਾਅਦ ਆਪਣੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ, ਜਦਕਿ ਪੰਜਾਬ ਦੀ ਜਵਾਨੀ ਨਸ਼ਿਆਂ ਅਤੇ ਬੇਰੋਜ਼ਗਾਰੀ ਦੀ ਮਾਰ ਹੇਠ ਆਉਂਦੀ ਰਹੀ। ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਵੀ ਲਗਾਤਾਰ ਵਧਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਜੇਕਰ ਸੂਬੇ ਦੀ ਜਵਾਨੀ ਹੀ ਨਸ਼ਿਆਂ ਦੀ ਦਲਦਲ ਵਿਚ ਫਸ ਗਈ ਤਾਂ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਕਲਪਨਾ ਕਰਨੀ ਮੁਸ਼ਕਲ ਹੋ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੇ ਦਾਅਵੇ ਤਾਂ ਕਰਦੀਆਂ ਹਨ, ਪਰ ਜ਼ਮੀਨੀ ਪੱਧਰ ’ਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਨਹੀਂ ਆ ਰਹੇ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ, ਪਰ ਸਰਕਾਰ ਵਲੋਂ ਉਨ੍ਹਾਂ ’ਤੇ ਐੱਨ.ਐੱਸ.ਏ. ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੇ ਹਨ ਅਤੇ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੇ ਹੱਕਾਂ ਅਤੇ ਲੋਕਤੰਤਰੀ ਆਵਾਜ਼ ਦੀ ਅਹਿਮੀਅਤ ਨੂੰ ਸਮਝਦੇ ਹਨ। ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਇਯਾਲੀ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਪਰਾਧਿਕ ਘਟਨਾਵਾਂ, ਨਸ਼ਿਆਂ ਦਾ ਕਾਰੋਬਾਰ ਅਤੇ ਬੇਰੋਜ਼ਗਾਰੀ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਨੂੰ ਸੁਰੱਖਿਆ, ਰੁਜ਼ਗਾਰ ਅਤੇ ਬਿਹਤਰ ਭਵਿੱਖ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਿਆਸੀ ਸੋਚ ਅਤੇ ਅਗਵਾਈ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ, ਪੰਜਾਬੀ ਮਾਂ-ਬੋਲੀ, ਕਿਸਾਨੀ, ਨੌਜਵਾਨਾਂ ਅਤੇ ਪੰਜਾਬ ਦੀਆਂ ਰਵਾਇਤਾਂ ਦੀ ਰਾਖੀ ਲਈ ਵਚਨਬੱਧ ਹੋਵੇ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਬਦਲਾਅ ਲਈ ਆਪਣਾ ਫ਼ੈਸਲਾ ਸੁਣਾਉਣਗੇ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਉਣ ਲਈ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਪੰਜਾਬ ਦੇ ਭਵਿੱਖ ਲਈ ਅਹਿਮ ਹੋਣਗੀਆਂ ਅਤੇ ਲੋਕ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਲੀਡਰਸ਼ਿਪ ਨੂੰ ਮੌਕਾ ਦੇਣਗੇ ਪੰਜਾਬ ਦੇ ਮੌਜੂਦਾ ਹਾਲਾਤ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।
ਪਿਛਲੀ ਖ਼ਬਰ ਅਧੂਰੇ ਫਾਰਮਾਂ ਦੇ ਨਾਂਅ ’ਤੇ ਇਹ ਹਜ਼ਾਰ ਰੁਪਏ ਲੇਟ ਫ਼ੀਸ ਵਿਦਿਆਰਥੀਆਂ ਦੀ ਆਰਥਿਕ ਲੁੱਟ - ਡੀ.ਟੀ.ਐੱਫ. ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਅਥਲੈਟਿਕਸ ਮੀਟ ’ਚ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।