10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਦੀ ਆਤਿਸ਼ਬਾਜ਼ੀ ਕਾਰਨ ਭੂੰਦੜੀ ਦੀ ਦਾਣਾ ਮੰਡੀ ’ਚ ਬਾਲਣ ਨੂੰ ਲੱਗੀ ਅੱਗ ਪਿੰਡ ਭੂੰਦੜੀ ਵਿਖੇ ਝੁੱਗੀ ਸੜਨ ਨਾਲ ਗਰੀਬ ਪਰਿਵਾਰ ਦਾ 60 ਹਜ਼ਾਰ ਰੁਪਏ ਦਾ ਨੁਕਸਾਨ, ਨਕਦੀ ਸਮੇਤ ਘਰੇਲੂ ਸਾਮਾਨ ਸੜਿਆ ਫਾਇਰ ਬ੍ਰਿਗੇਡ ਨੇ 20 ਮਿੰਟਾਂ ’ਚ ਅੱਗ ’ਤੇ ਪਾਇਆ ਕਾਬੂ

ਭੂੰਦੜੀ, 9 ਨਵੰਬਰ (ਕੁਲਦੀਪ ਸਿੰਘ ਮਾਨ)- ਦੀਵਾਲੀ ਮੌਕੇ ਚਲਾਈ ਗਈ ਆਤਿਸ਼ਬਾਜ਼ੀ ਕਾਰਨ ਸਥਾਨਕ ਕਸਬਾ ਭੂੰਦੜੀ ਦੀ ਦਾਣਾ ਮੰਡੀ ਵਿਚ ਬਾਲਣ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਮੰਡੀ ਵਿਚ ਹਫੜਾ-ਦਫੜੀ ਮਚ ਗਈ। ਇਸ ਮੌਕੇ ਆੜ੍ਹਤੀ ਸੁਖਵਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੇ ਯਤਨ ਕੀਤੇ।

ਆਤਿਸ਼ਬਾਜ਼ੀ ਕਾਰਨ ਸੜੀ ਹੋਈ ਝੁੱਗੀ, ਪੀੜਤ ਸਿਮਲਾ ਦੇਵੀ ਝੁੱਗੀ ’ਚ ਸੜਿਆ ਹੋਇਆ ਘਰੇਲੂ ਸਾਮਾਨ ਤੇ ਸੜੇ ਹੋਏ 500 ਰੁਪਏ ਦੇ ਨੋਟ ਦਿਖਾਉਂਦੀ ਹੋਈ। ਤਸਵੀਰਾਂ: ਕੁਲਦੀਪ ਸਿੰਘ ਮਾਨ 10-11-2026
ਭੂੰਦੜੀ, 9 ਨਵੰਬਰ (ਕੁਲਦੀਪ ਸਿੰਘ ਮਾਨ)- ਦੀਵਾਲੀ ਮੌਕੇ ਚਲਾਈ ਗਈ ਆਤਿਸ਼ਬਾਜ਼ੀ ਕਾਰਨ ਸਥਾਨਕ ਕਸਬਾ ਭੂੰਦੜੀ ਦੀ ਦਾਣਾ ਮੰਡੀ ਵਿਚ ਬਾਲਣ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਮੰਡੀ ਵਿਚ ਹਫੜਾ-ਦਫੜੀ ਮਚ ਗਈ। ਇਸ ਮੌਕੇ ਆੜ੍ਹਤੀ ਸੁਖਵਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਬੀਰਮੀ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੇ ਯਤਨ ਕੀਤੇ। ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਇਸੇ ਦੌਰਾਨ ਦੀਵਾਲੀ ਦੀ ਰਾਤ ਆਤਿਸ਼ਬਾਜ਼ੀ ਕਾਰਨ ਭੂੰਦੜੀ ਵਿਖੇ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਇਕ ਗਰੀਬ ਪਰਿਵਾਰ ਦੀ ਝੁੱਗੀ ਨੂੰ ਅੱਗ ਲੱਗਣ ਨਾਲ ਕਰੀਬ 60 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਸਿਮਲਾ ਦੇਵੀ ਪਤਨੀ ਬਰਮਦੇਵ ਦਾਸ ਵਾਸੀ ਭੂੰਦੜੀ ਨੇ ਦੱਸਿਆ ਕਿ ਆਤਿਸ਼ਬਾਜ਼ੀ ਕਾਰਨ ਉਨ੍ਹਾਂ ਦੀ ਝੁੱਗੀ ਨੂੰ ਅੱਗ ਲੱਗ ਗਈ, ਜਿਸ ਨਾਲ ਘਰ ਵਿਚ ਪਈ 10 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਕਾਰਨ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਸਹਿਣਾ ਪਿਆ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਨੁਕਸਾਨ ਦਾ ਜਾਇਜ਼ਾ ਲੈ ਕੇ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਪੰਜਾਬ ਬਚਾਓ ਯਾਤਰਾ ਦੀ ਸਫ਼ਲਤਾ ਲਈ ਮੀਟਿੰਗ ਜਲਦੀ- ਜਸਕਰਨ ਸਿੰਘ ਦਿਓਲ ਅਗਲੀ ਖ਼ਬਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।