10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਮੌਤਾਂ

ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪਿੰਡ ਗਿੱਲ ਨੇੜੇ ਹੋਏ ਸੜਕ ਹਾਦਸੇ ਵਿਚ ਹਰਪਾਲ ਸਿੰਘ ਪੁੱਤਰ ਹਿੰਮਤ ਸਿੰਘ ਦੀ ਮੌਤ ਹੋ ਗਈ।

ਅਜੀਤ ਡੈਸਕ 10-11-2026
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪਿੰਡ ਗਿੱਲ ਨੇੜੇ ਹੋਏ ਸੜਕ ਹਾਦਸੇ ਵਿਚ ਹਰਪਾਲ ਸਿੰਘ ਪੁੱਤਰ ਹਿੰਮਤ ਸਿੰਘ ਦੀ ਮੌਤ ਹੋ ਗਈ। ਹਰਪਾਲ ਸਿੰਘ ਦੀ ਉਮਰ 52 ਸਾਲ ਦੇ ਕਰੀਬ ਸੀ ਅਤੇ ਉਹ ਆਪਣੇ ਸਕੂਟਰੀ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਹਰਪਾਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵਲੋਂ ਇਸ ਸਬੰਧੀ ਚਾਲਕ ਜਾਵੇਦ ਇਕਬਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਸਥਾਨਕ ਸੂਆ ਰੋਡ ਥਰੀਕੇ ਨੇੜੇ ਹੋਏ ਸੜਕ ਹਾਦਸੇ ਵਿਚ 18 ਸਾਲਾਂ ਨੌਜਵਾਨ ਸਾਗਰ ਦੀ ਮੌਤ ਹੋ ਗਈ। ਸਾਗਰ ਐਮ.ਬੀ.ਡੀ. ਮਾਲ ਵਿਚ ਸੁਰੱਖਿਆ ਮੁਲਾਜ਼ਮ ਦੀ ਨੌਕਰੀ ਕਰਦਾ ਸੀ। ਬੀਤੇ ਦਿਨ ਉਹ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਕਿ ਤੇਜ਼ ਰਫ਼ਤਾਰ ਦੀ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਹ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਰ ਚਾਲਕ ਲੜਕੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤੱਕ ਕੇਸ ਦਰਜ ਕੀਤਾ ਹੈ। ਪੁਲਿਸ ਮੁਲਾਜ਼ਮ ਦੇ ਵਿਚ ਲੈ ਕੇ ਪੋਸਟਮਾਰਟਮ ਨਹੀਂ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਅੰਮ੍ਰਿਤਪਾਲ ਕੌਰ (ਅੰਮੀ ਜੀ) ਅਗਲੀ ਖ਼ਬਰ ਸਾਹਿਤ ਸਭਾ ਜਗਰਾਉਂ ਨੇ ਅਧਿਆਪਕਾਂ ਦੇ ਸੁਲੇਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।