ਸੁਖਬੀਰ ਦੀ 13 ਨੂੰ ਰਾਏਕੋਟ ਫ਼ੇਰੀ ਹਲਕੇ ਦੀ ਸਿਆਸਤ ’ ਚ ਨਵੇਂ ਸਮੀਕਰਨ ਪੈਦਾ ਕਰੇਗੀ
ਰਾਏਕੋਟ, 10 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਰਣਨੀਤੀਆਂ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਪੁੱਜ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਪਾਰਟੀ ਪ੍ਰਧਾਨ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਲਈ ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਦਾ ਰਸਮੀ ਐਲਾਨ ਕੀਤਾ ਜਾਵੇਗਾ।
ਬ
ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਤੇ ਜਸਕਰਨ ਸਿੰਘ ਦਿਉਲ ਡਾਂਗੋਂ
11-11-2026
ਰਾਏਕੋਟ, 10 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਰਣਨੀਤੀਆਂ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਨੱਥੋਵਾਲ ਵਿਖੇ ਪੁੱਜ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਪਾਰਟੀ ਪ੍ਰਧਾਨ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਲਈ ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਤੇ ਸਫ਼ਲਤਾ ਸਬੰਧੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਤੇ ਜਸਕਰਨ ਸਿੰਘ ਦਿਉਲ ਡਾਂਗੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਇਸ ਸਮਾਗਮ ਨੂੰ ਇਤਿਹਾਸਕ ਅਤੇ ਸਫ਼ਲ ਬਣਾਉਣ ਲਈ ਆਪਣਾ ਅਹਿਮ ਤੇ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਫ਼ੇਰੀ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ, ਸਮਰਥਕਾਂ ਅਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਨੱਥੋਵਾਲ ਵਿਖੇ ਹੋਣ ਵਾਲਾ ਇਹ ਪ੍ਰੋਗਰਾਮ ਹਲਕਾ ਰਾਏਕੋਟ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ 13 ਨਵੰਬਰ ਨੂੰ ਹੋਣ ਵਾਲੇ ਸਮਾਗਮ ਵਿਚ ਨੌਜਵਾਨਾਂ ਦਾ ਵਿਸ਼ਾਲ ਇਕੱਠ ਸਾਬਿਤ ਕਰ ਦੇਵੇਗਾ ਕਿ ਰਾਏਕੋਟ ਹਲਕੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਯੂਥ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।