11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ’ਚ

ਰਾਏਕੋਟ, 10 ਨਵੰਬਰ (ਸੁਸ਼ੀਲ)- ਸੱਤ੍ਹਾਧਾਰੀ ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਕਾਰਗੁਜ਼ਾਰੀ ’ਤੇ ਉਸ ਸਮੇਂ ਸਵਾਲੀਆ ਚਿੰਨ੍ਹ ਲੱਗ ਗਿਆ, ਜਦ ਹਲਕਾ ਰਾਏਕੋਟ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਵਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਰਜੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪਾ ਕੇ ਖੁਲਾਸਾ ਕੀਤਾ ਸੀ ਕਿ ਹਲਕੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲਤਾ ਨਹੀਂ ਮਿਲ ਰਹੀ ਹੈ ਅਤੇ ਇਸ ਲਈ ਉਨ੍ਹਾਂ ਕਥਿਤ ਤੌਰ ’ਤੇ ਹਲਕੇ ਦੇ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਹਲਕਾ ਕੋਆਰਡੀਨੇਟਰ ਅਮਰਜੀਤ ਸਿੰਘ 11-11-2026
ਰਾਏਕੋਟ, 10 ਨਵੰਬਰ (ਸੁਸ਼ੀਲ)- ਸੱਤ੍ਹਾਧਾਰੀ ਆਮ ਆਦਮੀ ਪਾਰਟੀ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਕਾਰਗੁਜ਼ਾਰੀ ’ਤੇ ਉਸ ਸਮੇਂ ਸਵਾਲੀਆ ਚਿੰਨ੍ਹ ਲੱਗ ਗਿਆ, ਜਦ ਹਲਕਾ ਰਾਏਕੋਟ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਵਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਰਜੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਪਾ ਕੇ ਖੁਲਾਸਾ ਕੀਤਾ ਸੀ ਕਿ ਹਲਕੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲਤਾ ਨਹੀਂ ਮਿਲ ਰਹੀ ਹੈ ਅਤੇ ਇਸ ਲਈ ਉਨ੍ਹਾਂ ਕਥਿਤ ਤੌਰ ’ਤੇ ਹਲਕੇ ਦੇ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਿਸਦੇ ਜਵਾਬ ਵਿੱਚ ਵਿਧਾਇਕ ਦੇ ਸਮਰਥਕਾਂ ਵੱਲੋਂ ਵੀ ਸੋਸ਼ਲ ਮੀਡੀਆ ’ਤੇ ਕੁਝ ਵੀਡੀਓ ਪਾ ਕੇ ਅਮਰਜੀਤ ਸਿੰਘ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦੇ ਕਥਿਤ ਦੋਸ਼ ਲਗਾ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਵਿਚ ਸ਼ਾਮਿਲ ਹੋਣ ਦੇ ਕਥਿਤ ਦੋਸ਼ ਲਗਾਏ ਗਏ ਸਨ, ਪਰ ਬਾਅਦ ਵਿਚ ਦੋਨਾਂ ਧਿਰਾਂ ਵਲੋਂ ਸੋਸ਼ਲ ਮੀਡੀਆ ਤੋਂ ਆਪਣੀਆਂ ਪੋਸਟਾਂ ਹਟਾ ਦਿੱਤੀਆਂ ਗਈਆਂ ਤੇ ਇਹ ਮਾਮਲਾ ਕੁਝ ਸਮੇਂ ਲਈ ਸ਼ਾਂਤ ਹੋ ਗਿਆ ਸੀ। ਪ੍ਰੰਤੂ ਅੱਜ ਇਸ ਮਸਲੇ ਵਿੱਚ ਉਸ ਸਮੇਂ ਨਵਾਂ ਮੋੜ ਆ ਗਿਆ ਜਦ ਅਮਰਜੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਇਸ ਸਬੰਧ ਵਿਚ ਜਦ ਅਮਰਜੀਤ ਸਿੰਘ ਨਾਲ ਫ਼ੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਵੀਡੀਓ ਉਹਨਾਂ ਵੱਲੋਂ ਹੀ ਪਾਈ ਗਈ ਹੈ ਅਤੇ ਉਹ ਨਿਰਾਸ਼ ਹੋ ਕੇ ਅਸਤੀਫਾ ਦੇਣ ਲਈ ਮਜ਼ਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਇਸ ਸਬੰਧ ਵਿਚ ਉਹ ਵਿਸਥਾਰ ਨਾਲ ਹੋਰ ਖੁਲਾਸੇ ਕਰਨਗੇ।
ਪਿਛਲੀ ਖ਼ਬਰ ਸਰਕਾਰੀ ਸਹਾਇਤਾ ਤੋਂ ਸੱਖਣਾ ਇਤਿਹਾਸਕ ਪਿੰਡ ਅੱਚਰਵਾਲ ਅਗਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜਗਰਾਉਂ ਡਿਪੂ ਅੱਗੇ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।