12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਰਕਾਰੀ ਸਕੂਲ ਬਰ੍ਹਮੀ ਵਿਖੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਨੇ ਮੁਫ਼ਤ ਲਿਟਰੇਚਰ ਵੰਡਿਆ

ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਧਰਮ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਦਿਆਂ ਸਰਕਾਰੀ ਹਾਈ ਸਕੂਲ ਬਰ੍ਹਮੀ ਵਿਖੇ ਵਿਦਿਆਰਥੀਆਂ ਨੂੰ ਨੈਤਿਕਤਾ ਬਾਰੇ ਸਿੱਖਿਆ ਦਿੱਤੀ ਤੇ ਮੁਫ਼ਤ ਲਿਟਰੇਚਰ ਵੰਡਿਆ ਗਿਆ। ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤਾ ਗਿਆ।

ਅਜੀਤ ਡੈਸਕ 12-11-2026
ਰਾਏਕੋਟ, 11 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਧਰਮ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਦਿਆਂ ਸਰਕਾਰੀ ਹਾਈ ਸਕੂਲ ਬਰ੍ਹਮੀ ਵਿਖੇ ਵਿਦਿਆਰਥੀਆਂ ਨੂੰ ਨੈਤਿਕਤਾ ਬਾਰੇ ਸਿੱਖਿਆ ਦਿੱਤੀ ਤੇ ਮੁਫ਼ਤ ਲਿਟਰੇਚਰ ਵੰਡਿਆ ਗਿਆ। ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਡਾ: ਕਰਵਿੰਦਰ ਸਿੰਘ ਇੰਗਲੈਂਡ ਵਾਲਿਆਂ ਦੀ ਪ੍ਰੇਰਨਾ ਸਦਕਾ ਅਤੇ ਸੁਸਾਇਟੀ ਦੇ ਪ੍ਰਧਾਨ ਮਾ: ਪ੍ਰੀਤਮ ਸਿੰਘ ਬਰ੍ਹਮੀ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਗਿਆਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜ ਪ੍ਰਤੀ ਜ਼ਿੰਮੇਵਾਰੀਆਂ ਅਤੇ ਚੰਗੇ ਸੰਸਕਾਰ ਧਾਰਨ ਕਰਨ ਬਾਰੇ ਪ੍ਰੇਰਨਾਦਾਇਕ ਵਿਚਾਰ ਸ਼ਾਂਝੇ ਕੀਤੇ ਗਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਮਾ: ਪ੍ਰੀਤਮ ਸਿੰਘ ਬਰ੍ਹਮੀ ਨੇ ਕਿਹਾ ਕਿ ਅੱਜ ਦੇ ਇਸ ਗੰਭੀਰ ਦੌਰ ਵਿਚ ਸਾਡੀ ਨਵੀਂ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਤੇ ਘਾਤਕ ਅਲਾਮਤਾਂ ਤੋਂ ਦੂਰ ਰੱਖਣ ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ੍ਹ ਕੇ ਹੀ ਇੱਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਮੁੱਖ ਅਧਿਆਪਕ ਜਗਦੀਪ ਸਿੰਘ ਤੇ ਲੈਕਚਰਾਰ ਜਗਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਮਿਹਨਤ ਕਰਨ ਅਤੇ ਉੱਚੇ-ਸੁੱਚੇ ਵਿਚਾਰਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਅਤੇ ਵਿਸ਼ੇਸ਼ ਸਹਿਯੋਗੀਆਂ ਦਾ ਇਸ ਨੇਕ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਹਰਨੇਕ ਸਿੰਘ ਬਰ੍ਹਮੀ, ਗੁਰਪ੍ਰੀਤ ਸਿੰਘ ਨਾਗਪੁਰ, ਕਮਲਜੀਤ ਸਿੰਘ ਬਰ੍ਹਮੀ, ਜੋਰਾ ਸਿੰਘ ਬੁਰਜ ਲਿੱਟਾਂ ਸਮੇਤ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ।
ਪਿਛਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਵਿਖੇ ਗੁਰਤਾਗੱਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।