ਜਗਰਾਉਂ ’ਚ 16 ਨੂੰ ਹੋ ਰਹੀ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਦੀ ਲਾਮਬੰਦੀ ਲਈ ਦੇਹੜਕਾ ਵਿਖੇ ਔਰਤਾਂ ਨਾਲ ਮੀਟਿੰਗ
ਹਠੂਰ, 12 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਸਬੰਧੀ ਲਾਮਬੰਦੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ. ਆਰ.
ਹਠੂਰ, 12 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਵਲੋਂ 16 ਨਵੰਬਰ ਨੂੰ ਜਗਰਾਉਂ ਵਿਖੇ ਕਰਵਾਈ ਜਾ ਰਹੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਸਬੰਧੀ ਲਾਮਬੰਦੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਵਲੋਂ ਆਪਣੀ ਧਰਮ ਪਤਨੀ ਰਣਵੀਰ ਕੌਰ ਕਲੇਰ ਨਾਲ ਅੱਜ ਪਿੰਡ ਦੇਹੜਕਾ ਵਿਖੇ ਸਰਪੰਚ ਬੀਬੀ ਰਾਜਪ੍ਰੀਤ ਕੌਰ ਸਿੱਧੂ ਅਤੇ ਨੰਬਰਦਾਰ ਜਸਵੀਰ ਸਿੰਘ ਦੇਹੜਕਾ ਦੇ ਗ੍ਰਹਿ ਵਿਖੇ ਪਿੰਡ ਦੀਆਂ ਔਰਤਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜਗਰਾਉਂ ਵਿਖੇ 16 ਨਵੰਬਰ ਨੂੰ ਸਵੇਰੇ 10 ਵਜੇ ਸਨੇਹਮੋਹਨ ਹੋਟਲ ਵਿਖੇ ਹੋਣ ਵਾਲੀ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ’ਚ ਐੱਮ. ਪੀ. ਬੀਬੀ ਹਰਸਿਮਰਤ ਕੌਰ ਬਾਦਲ ਉੱਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੰਜਾਬ ਦੀਆਂ ਮਾਵਾਂ ਦੇ ਪੁੱਤਾਂ ਅਤੇ ਭੈਣਾਂ ਦੇ ਵੀਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਹ ਰੈਲੀ ਅਹਿਮ ਹੋਵੇਗੀ ਅਤੇ ਅਹਿਦ ਲਿਆ ਜਾਵੇਗਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਚਿੱਟੇ ਨਸ਼ੇ ਨੂੰ ਪੂਰਨ ਤੌਰ ’ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਸਮੂਹ ਬੀਬੀਆਂ ਨੂੰ ਉਕਤ ਰੈਲੀ ਵਿਚ ਵੱਡੀ ਗਿਣਤੀ ’ਚ ਸਮੂਲੀਅਤ ਕਰਨ ਦੀ ਅਪੀਲ ਕੀਤੀ। ਸਰਪੰਚ ਬੀਬੀ ਰਾਜਪ੍ਰੀਤ ਕੌਰ ਅਤੇ ਨੰਬਰਦਾਰ ਜਸਵੀਰ ਸਿੰਘ ਦੇਹੜਕਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਦੇਹੜਕੇ ਪਿੰਡ ਵਿਚੋਂ ਵੱਡੀ ਗਿਣਤੀ ’ਚ ਔਰਤਾਂ ਸਮੇਤ ਸ਼ਾਮਿਲ ਹੋਣਗੇ। ਇਸ ਮੌਕੇ ਇਸਤਰੀ ਵਿੰਗ ਹਲਕਾ ਜਗਰਾਉਂ ਦੀ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਪ੍ਰਧਾਨ ਪ੍ਰਮਿੰਦਰ ਕੌਰ ਕੋਠੇ ਜੀਵਾ, ਲਛਮਣ ਸਿੰਘ ਖਹਿਰਾ, ਭਜਨ ਸਿੰਘ ਸਿੱਧੂ, ਚਮਕੌਰ ਸਿੰਘ ਸਿੱਧੂ, ਪਰਮਜੀਤ ਸਿੰਘ ਸਿੱਧੂ ਪੰਚ, ਫੌਜੀ ਪ੍ਰੀਤਮ ਸਿੰਘ ਸਿੱਧੂ, ਅਮਨ ਸਿੰਘ ਡੱਲਾ, ਚਮਕੌਰ ਸਿੰਘ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਤੇ ਵੱਡੀ ਗਿਣਤੀ ’ਚ ਬੀਬੀਆਂ ਹਾਜ਼ਰ ਸਨ।