14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਕਾਲਗੜ੍ਹ ਵਿਖੇ ਦੋ ਰੋਜ਼ਾ ਸੰਤ ਸਮਾਗਮ ਅੱਜ ਤੋਂ

ਗੁਰੂਸਰ ਸੁਧਾਰ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੀਰੀ ਪੀਰੀ ਸੇਵਾ ਸੁਸਾਇਟੀ ਅਕਾਲਗੜ੍ਹ ਕਲਾਂ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ, ਐੱਨ. ਆਰ.

ਅਕਾਲਗੜ੍ਹ ਵਿਖੇ ਸੰਤ ਸੰਮੇਲਨ ਸੰਬੰਧੀ ਜਾਣਕਾਰੀ ਦਿੰਦੇ ਮੀਰੀ ਪੀਰੀ ਸੇਵਾ ਸੁਸਾਇਟੀ ਅਹੁਦੇਦਾਰ, ਗ੍ਰਾਮ ਪੰਚਾਇਤ ਨੁਮਾਇੰਦੇ ਤੇ ਪਤਵੰਤੇ ਸੱਜਣ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 14-11-2026
ਗੁਰੂਸਰ ਸੁਧਾਰ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੀਰੀ ਪੀਰੀ ਸੇਵਾ ਸੁਸਾਇਟੀ ਅਕਾਲਗੜ੍ਹ ਕਲਾਂ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤ, ਐੱਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ 14 ਤੇ ਕੱਲ੍ਹ 15 ਨਵੰਬਰ ਨੂੰ ਪਿੰਡ ਦੇ ਖੇਡ ਮੈਦਾਨ ਵਿਚ ਦੋ ਰੋਜ਼ਾ ਮਹਾਨ ਸੰਤ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸਿੰਘ ਸਾਹਿਬਾਨ, ਸੰਤ ਜਗਜੀਤ ਸਿੰਘ ਲੋਪੋਂ, ਸੰਤ ਬਲਵੀਰ ਸਿੰਘ ਸੀਚੇਵਾਲ, ਭਾਈ ਗੁਰਪ੍ਰੀਤ ਸਿੰਘ ਸੇਵਕ ਜੱਥਾ, ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ, ਸੰਤ ਹਰਦੀਪਕ ਸਿੰਘ ਟਿੱਬੇ ਵਾਲੇ , ਸੰਤ ਬਾਬਾ ਗੁਰਦੀਪ ਸਿੰਘ ਨਾਨਕਸਰ ਠਾਠ ਕੈਲੇ, ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਅਤੇ ਹੋਰ ਮਹਾਨ ਵਿਦਵਾਨ ਇਸ ਸਮਾਗਮ ਵਿਚ ਆਪਣੀ ਸ਼ਿਰਕਤ ਕਰਨਗੇ। ਉਕਤ ਜਾਣਕਾਰੀ ਦਿੰਦਿਆਂ ਸਰਪੰਚ ਸਵਰਨਜੀਤ ਕੌਰ ਅਕਾਲਗੜ੍ਹ, ਸੁਖਵਿੰਦਰ ਸਿੰਘ ਸੁੱਖੀ, ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ, ਮਾਸਟਰ ਗੁਰਮੀਤ ਸਿੰਘ, ਭਾਈ ਰਾਮਦੀਪ ਸਿੰਘ, ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਹਰਦੇਵ ਸਿੰਘ, ਪ੍ਰਧਾਨ ਬੂਟਾ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਭਗਵੰਤ ਸਿੰਘ, ਨੈਬ ਸਿੰਘ ਅਵਤਾਰ ਸਿੰਘ, ਬੁੱਧ ਸਿੰਘ, ਦੀਦਾਰ ਸਿੰਘ, ਦਲਵਾਰਾ ਸਿੰਘ, ਸਤਵੰਤ ਸਿੰਘ, ਜਸਵਿੰਦਰ ਸਿੰਘ ਛਿੰਦਾ, ਸੰਤੋਖ ਸਿੰਘ ਤੋਖੀ, ਪ੍ਰਦੀਪ ਸਿੰਘ, ਬਿੱਟੂ ਕੌੜਾ ਆਦਿ ਨੇ ਪਿੰਡ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਆਪਣੀਆਂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬੰਦ ਕੀਤੀਆਂ ਮੰਡੀਆਂ ’ਚ ਰੁਲ ਰਹੇ ਝੋਨੇ ਦੀ ਖ਼ਰੀਦ ਫੌਰੀ ਚਾਲੂ ਕੀਤੀ ਜਾਵੇ- ਦਸਮੇਸ਼ ਯੂਨੀਅਨ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦਾ ਖਮਾਣੋਂ ਪਹੁੰਚਣ ’ਤੇ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਰਾਣਾ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।