ਗੁਰਮਿੰਦਰ ਸਿੰਘ ਸ਼ੇਰਗਿੱਲ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ
ਭੂੰਦੜੀ, 13 ਨਵੰਬਰ (ਕੁਲਦੀਪ ਸਿੰਘ ਮਾਨ)-ਦੀ ਖੁਦਾਈ ਚੱਕ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ (ਵੇਰਕਾ) ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ ਨੂੰ ਸਭਾ ਦਾ ਪ੍ਰਧਾਨ ਚੁਣਿਆ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਪਹਿਲਾਂ ਇਸ ਸਹਿਕਾਰੀ ਸਭਾ ਵਿੱਚ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਅਜੀਤ ਡੈਸਕ
14-11-2026