ਗੁਰੂ ਨਾਨਕ ਪਬਲਿਕ ਸਕੂਲ ’ਚ ਸੁੰਦਰ ਲਿਖਾਈ ਤੇ ਪੋਸਟਰ ਬਣਾਉਣ ਦੇ ਮੁਕਾਬਲੇ
ਗੁਰੂਸਰ ਸੁਧਾਰ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਵਿਦਿਆਰਥੀਆਂ ਦੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸੁੰਦਰ ਲਿਖਾਈ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
14-11-2026