15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਬਾਲ ਦਿਵਸ ਮਨਾਇਆ

ਚੌਂਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀਆਂ ਲਈ ਇਸ ਦਿਨ ਨੂੰ ਯਾਦਗਾਰ ਬਣਾਉਣ ਵਾਸਤੇ ਸਕੂਲ ਵੱਲੋਂ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 15-11-2026
ਚੌਂਕੀਮਾਨ, 14 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਜੋਸ਼ ਨਾਲ ਮਨਾਇਆ ਗਿਆ। ਵਿਦਿਆਰਥੀਆਂ ਲਈ ਇਸ ਦਿਨ ਨੂੰ ਯਾਦਗਾਰ ਬਣਾਉਣ ਵਾਸਤੇ ਸਕੂਲ ਵੱਲੋਂ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਫ੍ਰੀ ਫਾਇਰ ਫੂਡ ਪਾਰਟੀ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਖਾਣੇ ਲਿਆਂਦੇ ਅਤੇ ਆਪਣੇ ਸਹਿਪਾਠੀਆਂ ਨਾਲ ਸਾਂਝੇ ਕੀਤੇ। ਸਮਾਗਮ ਨੂੰ ਹੋਰ ਵੀ ਰੰਗੀਨ ਬਣਾਉਂਦਿਆਂ ਪਹਿਲੀ, ਦੂਜੀ ਅਤੇ ਤੀਜੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਡਾਂਸ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਨੇ ਖੇਡਾਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਟੀਮ ਭਾਵਨਾ, ਆਪਸੀ ਸਹਿਯੋਗ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਪੜ੍ਹਾਈ ਦੇ ਰੁਝੇਵਿਆਂ ਤੋਂ ਕੁਝ ਸਮਾਂ ਹਟ ਕੇ ਆਪਣੇ ਬਚਪਨ ਦਾ ਭਰਪੂਰ ਆਨੰਦ ਮਾਣਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ, ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਖੁਸ਼ੀ, ਸਿੱਖਿਆ ਅਤੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਸਕੂਲ ਪ੍ਰਬੰਧਕਾਂ ਵੱਲੋਂ ਵੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਜੂਨੀਅਰਜ਼ ਲੈਂਡ ਪ੍ਰੀ ਸਕੂਲ ਮੰਡੀ ਮੁੱਲਾਂਪੁਰ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਪਹਿਲੀ ਪੌੜੀ- ਡਾ: ਜੈਸਮੀਨ ਕੌਰ ਅਗਲੀ ਖ਼ਬਰ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।