ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਮੀਤ ਸਿੰਘ ਹਾਂਸ ਅਤੇ ਮਨਜਿੰਦਰ ਸਿੰਘ ਬਿੰਦਾ
ਬੇਟ ਇਲਾਕੇ ’ਚ ਚਿੱਟੇ ਅਤੇ ਚਿੱਟੇ ਰੇਤੇ ਦਾ ਕਾਲੇ ਕਾਰੋਬਾਰ ਸਦਕਾ ‘ਆਪ’ ਦੀ ਹਾਰ ਤੈਅ- ਹਾਂਸ, ਬਿੰਦਾ ਭੁਮਾਲ
ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਜ਼ੋਨ ਪੁੜੈਣ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਪਣੀ ਵਿਦੇਸ਼ ਫੇਰੀ ਤੋਂ ਵਾਪਿਸ ਆਉਂਦਿਆਂ ਹੀ ਬਦਲਾਅ ਵਾਲੀ ਮਾਨ ਸਰਕਾਰ ਖਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਉਕਤ ਆਗੂਆਂ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਬੇਟ ਇਲਾਕੇ ਅੰਦਰ ਚੱਲ ਰਹੇ ਚਿੱਟੇ ਅਤੇ ਦਰਿ ਆ ਸਤਲੁਜ ਵਿਚਲੇ ਚਿੱਟੇ ਰੇਤੇ ਦੇ ਵੱਡੀ ਪੱਧਰ ’ ਤੇ ਹੋ ਰਹੇ ਕਾਲੇ ਕਾਰੋਬਾਰ ਸਦਕਾ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦਾਖਾ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਉਤਾਰੇ ਗਏ ਉਮੀਦਵਾਰਾਂ ਦੀ ਹਾਰ ਤੈਅ ਹੈ।
ਸਿੱਧਵਾਂ ਬੇਟ, 14 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ ਜ਼ੋਨ ਪੁੜੈਣ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਨੇ ਆਪਣੀ ਵਿਦੇਸ਼ ਫੇਰੀ ਤੋਂ ਵਾਪਿਸ ਆਉਂਦਿਆਂ ਹੀ ਬਦਲਾਅ ਵਾਲੀ ਮਾਨ ਸਰਕਾਰ ਖਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਉਕਤ ਆਗੂਆਂ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਬੇਟ ਇਲਾਕੇ ਅੰਦਰ ਚੱਲ ਰਹੇ ਚਿੱਟੇ ਅਤੇ ਦਰਿ ਆ ਸਤਲੁਜ ਵਿਚਲੇ ਚਿੱਟੇ ਰੇਤੇ ਦੇ ਵੱਡੀ ਪੱਧਰ ’ ਤੇ ਹੋ ਰਹੇ ਕਾਲੇ ਕਾਰੋਬਾਰ ਸਦਕਾ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦਾਖਾ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਉਤਾਰੇ ਗਏ ਉਮੀਦਵਾਰਾਂ ਦੀ ਹਾਰ ਤੈਅ ਹੈ। ਉਨ੍ਹਾਂ ਮਾਨ ਸਰਕਾਰ ’ਤੇ ਆਪਣਾ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਬੇਟ ਇਲਾਕੇ ਦਾ ਕੋਈ ਵਿਕਾਸ ਨਹੀਂ ਕੀਤਾ, ਸਗੋਂ ਬਦਲਾਖੋਰੀ ਦੀ ਭਾਵਨਾਂ ਨਾਲ ਆਪਣੇ ਵਿਰੋਧੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਆਪਣੇ ਹਰਮਨ ਪਿਆਰੇ ਨੇਤਾ ਅਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਜਿਕਰ ਕਰਦੇ ਹੋਏ ਆਖਿਆ ਕਿ ਵਿਧਾਇਕ ਇਯਾਲੀ ਵਲੋਂ ਹਲਕਾ ਦਾਖਾ ਅੰਦਰ ਕੀਤੇ ਗਏ ਕੰਮ ਅਜੇ ਵੀ ਬੋਲਦੇ ਹਨ। ਉਨ੍ਹਾਂ ਆਖਿਆ ਕਿ ਵਿਧਾਇਕ ਇਯਾਲੀ ਨੇ ਹਲਕੇ ਦਾਖੇ ਦੇ ਕਰੀਬ 70 ਪਿੰਡਾਂ ਵਿੱਚ ਵਿਦੇਸ਼ੀ ਤਰਜ਼ ’ਤੇ ਜਿਹੜੇ ਖੇਡ ਪਾਰਕ ਬਣਾਏ ਉਨ੍ਹਾਂ ਦੀ ਚਰਚਾ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਵਿਦੇਸ਼ਾਂ ਵਿਚ ਵੀ ਹੋ ਰਹੀ ਹੈ।