ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਸਥਾਨ ’ਤੇ ਗੁਰਮਤਿ ਸਮਾਗਮ 16 ਤੋਂ
ਜਗਰਾਉਂ, 15 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਅਤੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਾਲਿਆਂ ਦੀ ਮਿੱਠੀ ਯਾਦ ਵਿਚ ਤਪ ਅਸਥਾਨ ਸੰਤ ਬਾਬਾ ਨਰੈਣ ਸਿੰਘ ਨਾਨਕਸਰ ਵਿਧਾਤਾ ਮਾਰਗ ਪੱਤੀ ਦੀਪ ਸਿੰਘ ਭਦੌੜ ਵਿਖੇ 16 ਨਵੰਬਰ ਤੋਂ 25 ਨਵੰਬਰ 2026 ਤੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੋ ਰਿਹਾ ਹੈ।
ਅਜੀਤ ਡੈਸਕ
16-11-2026