16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜੇਤੂ ਟੀਮ ਦੀਆਂ ਖਿਡਾਰਨਾਂ ਨਾਲ ਪ੍ਰਿੰਸੀਪਲ ਮਮਤਾ ਕੋਛੜ ਅਤੇ ਹੋਰ ਅਧਿਆਪਕ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਦੀਆਂ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਰਾਏਕੋਟ, 16 ਨਵੰਬਰ (ਸੁਸ਼ੀਲ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ ਦੀ ਬੀ ਡਿਵੀਜ਼ਨ ਖੋ-ਖੋ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਕਾਲਜ ਨੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਤੀਜੇ ਸਾਲ ਤਗਮਾ ਜਿੱਤਣ ਦੀ ਵਿਲੱਖਣ ਪ੍ਰਾਪਤੀ ਆਪਣੇ ਨਾਂਅ ਕੀਤੀ ਹੈ।

ਅਜੀਤ ਡੈਸਕ 17-11-2026
ਰਾਏਕੋਟ, 16 ਨਵੰਬਰ (ਸੁਸ਼ੀਲ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਰਾਏਕੋਟ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ ਦੀ ਬੀ ਡਿਵੀਜ਼ਨ ਖੋ-ਖੋ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਕਾਲਜ ਨੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਤੀਜੇ ਸਾਲ ਤਗਮਾ ਜਿੱਤਣ ਦੀ ਵਿਲੱਖਣ ਪ੍ਰਾਪਤੀ ਆਪਣੇ ਨਾਂਅ ਕੀਤੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਮਮਤਾ ਕੋਛੜ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਦਾ ਸਾਧਨ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਮਾਧਿਅਮ ਹਨ। ਉਨ੍ਹਾਂ ਨੇ ਖਿਡਾਰਨਾਂ ਦੀ ਮਿਹਨਤ ਤੇ ਸਮਰਪਣ ਦੀ ਭਰਪੂਰ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦੀ ਇਸ ਲਗਾਤਾਰ ਤੀਜੀ ਤਗਮਾ ਜਿੱਤ ਨੇ ਨਾ ਸਿਰਫ਼ ਸੰਸਥਾ ਦੀ ਖੇਡ ਪਛਾਣ ਨੂੰ ਹੋਰ ਮਜ਼ਬੂਤ ਕੀਤਾ ਹੈ, ਸਗੋਂ ਹੋਰਨਾਂ ਵਿਦਿਆਰਥੀਆਂ ਲਈ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਬਣੀ ਹੈ। ਇਸ ਮਾਣਮੱਤੀ ਪ੍ਰਾਪਤੀ ਉਨ੍ਹਾਂ ਸਮੂਹ ਕਾਲਜ ਸਟਾਫ, ਜੇਤੂ ਖਿਡਾਰਨਾਂ ਅਤੇ ਟੀਮ ਇੰਚਾਰਜ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ (ਸ਼ਹਿਰੀ) ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਤੇ ਕੌਮੀ ਪ੍ਰੈੱਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।