16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਬਕਾ ਵਿਧਾਇਕ ਐਸ.ਆਰ.ਕਲੇਰ, ਕੁਲਦੀਪ ਸਿੰਘ ਗਿੱਲ ਅਤੇ ਤੇਜਿੰਦਰਪਾਲ ਸਿੰਘ ਸਿੱਧੂ ਬੇਟ ਇਲਾਕੇ ’ਚ ਕੀਤੇ ਗਏ ਵਿਕਾਸ ਸਦਕਾ ਐਸ. ਆਰ. ਕਲੇਰ ਦੀ ਲੋਕਾਂ ਵਿਚ ਪਕੜ ਮਜ਼ਬੂਤ- ਗਿੱਲ, ਸਿੱਧੂ

ਸਿੱਧਵਾਂ ਬੇਟ, 16 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐਸ. ਆਰ.

ਅਜੀਤ ਡੈਸਕ 17-11-2026
ਸਿੱਧਵਾਂ ਬੇਟ, 16 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਬੇਟ ਇਲਾਕੇ ਵਿਚ ਕੀਤੇ ਗਏ ਵਿਕਾਸ ਕੰਮਾਂ ਸਦਕਾ ਸਾਬਕਾ ਵਿਧਾਇਕ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹਲਕਾ ਇੰਚਾਰਜ ਐਸ. ਆਰ. ਕਲੇਰ ਦੀ ਲੋਕਾਂ ਵਿਚ ਪਕੜ ਮਜ਼ਬੂਤ ਹੈ, ਜਿਸ ਦਾ ਸਬੂਤ ਅੱਜ ਜਗਰਾਉਂ ਵਿਖੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਈ ‘ਮਾਵਾਂ ਧੀਆਂ ਲਲਕਾਰ ਰੈਲੀ’ ਦੌਰਾਨ ਬੀਬੀਆਂ ਦੇ ਹੋਏ ਵੱਡੇ ਇਕੱਠ ਨੇ ਦੇ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਸਰਪੰਚ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਗਿੱਦੜਵਿੰਡੀ ਅਤੇ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਕੰਨੀਆਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੇਟ ਇਲਾਕੇ ਵਿਚ ਪੂਰਾ ਆਧਾਰ ਹੈ, ਕਿਉਂਕਿ ਅਕਾਲੀ ਸਰਕਾਰਾਂ ਸਮੇਂ ਕੀਤੇ ਵਿਕਾਸ ਅਜੇ ਵੀ ਬੋਲਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਥਾਪੇ ਗਏ ਮੁੱਖ ਸੇਵਾਦਾਰ ਐਸ. ਆਰ . ਕਲੇਰ ਵੱਡੀ ਲੀਡ ਨਾਲ ਜਿੱਤ ਦਰਜ ਕਰਕੇ ਜਿੱਤੀ ਸੀਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ।
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦਾ ਸਾਲਾਨਾ ਸਮਾਗਮ ‘ਆਰੋਹਣ’ ਕਰਵਾਇਆ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ (ਸ਼ਹਿਰੀ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।