20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੀਬੀ ਮਾਣੂੰਕੇ ਵਲੋਂ ਚੋਣ ਪ੍ਰਚਾਰ ਸ਼ੁਰੂ ਪੁੱਤਰ ਜਪਜੋਤ ਸਿੰਘ ਵੀ ਹੋਇਆ ਸਰਗਰਮ

ਹਠੂਰ, 19 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਤੋਂ ਦੋ ਵਾਰ ਵਿਧਾਇਕਾ ਬਣੇ ਤੇ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਚੋਣ ਮੁਹਿੰਮ ਵਿਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਪਤੀ ਪ੍ਰੋ.

ਅਜੀਤ ਡੈਸਕ 20-11-2026
ਹਠੂਰ, 19 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਤੋਂ ਦੋ ਵਾਰ ਵਿਧਾਇਕਾ ਬਣੇ ਤੇ ਪਾਰਟੀ ਵਲੋਂ 2027 ਦੀਆਂ ਚੋਣਾਂ ਲਈ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਚੋਣ ਮੁਹਿੰਮ ਵਿਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਤਾਂ ਪਹਿਲਾਂ ਤੋਂ ਹੀ ਸਰਗਰਮ ਹਨ, ਪਰ ਹੁਣ ਉਨ੍ਹਾਂ ਦੇ ਸਪੁੱਤਰ ਜਪਜੋਤ ਸਿੰਘ ਵਲੋਂ ਵੀ ਚੋਣ ਮੁਹਿੰਮ ਨੂੰ ਭਖਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਇਸ ਮੌਕੇ ਬੀਬੀ ਮਾਣੂੰਕੇ ਦੇ ਪੀ.ਏ. ਕਮਲਜੀਤ ਸਿੰਘ ਕਮਾਲਪੁਰਾ ਅਤੇ ਪਿੰਡ ਕਮਾਲਪੁਰਾ ਦੇ ਸਰਪੰਚ ਅਤੇ ਪਾਰਟੀ ਦੇ ਸਿਰਕੱਢ ਆਗੂ ਮਨਦੀਪ ਸਿੰਘ ਗੁੱਗ ਬਾਬਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੋਣ ਪ੍ਰਚਾਰ ਤਹਿਤ ਅੱਜ ਉਹ ਪਿੰਡ ਦੇਹੜਕਾ ਵਿਖੇ ਬੋਹੜਾ ਵਾਲੀ ਸੱਥ ਵਿਚ ਪੁੱਜੇ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਵੱਡੀ ਗਿਣਤੀ ਵਿਚ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਵੋਟਾਂ ਪਾ ਕੇ ਤੀਜੀ ਵਾਰ ਵੀ ਕਾਮਯਾਬ ਕਰਨ। ਆਖਿਰ ਵਿਚ ਨੰਬਰਦਾਰ ਜਸਵੀਰ ਸਿੰਘ ਨੇ ਉਨ੍ਹਾਂ ਦਾ ਪਿੰਡ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਗਿਆਨੀ ਹਰਦੇਵ ਸਿੰਘ ਸਿੱਧੂ, ਗੁਰਦੇਵ ਸਿੰਘ ਖਹਿਰਾ ਕੈਨੇਡਾ, ਚਮਕੌਰ ਸਿੰਘ ਸਿੱਧੂ, ਮਾ. ਗੁਲਵੰਤ ਸਿੰਘ, ਚਰਨਜੀਤ ਸਿੰਘ ਸਿੱਧੂ, ਵੀਰਬਲ ਸਿੰਘ ਪੰਚ, ਛੋਟਾ ਸਿੰਘ, ਸਾਬਕਾ ਸਰਪੰਚ ਪਰਮਜੀਤ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਸਹੋਦਿਆ ਖੇਡ ਮੁਕਾਬਲਿਆਂ ’ਚ 27 ਤਗਮੇ ਜਿੱਤੇ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਪਿੰਡ ਦਾਖਾ ਇਕਾਈ ਦੀ ਚੋਣ, ਅਜੀਤ ਸਿੰਘ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।