20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਐੱਸ. ਡੀ. ਐੱਮ

ਰਾਏਕੋਟ, 19 ਨਵੰਬਰ (ਸੁਸ਼ੀਲ)- ਮੁੱਖ ਚੋਣ ਅਫ਼ਸਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਤਹਿਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.

ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਕਪਿਲ ਜਿੰਦਲ 20-11-2026
ਰਾਏਕੋਟ, 19 ਨਵੰਬਰ (ਸੁਸ਼ੀਲ)- ਮੁੱਖ ਚੋਣ ਅਫ਼ਸਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਤਹਿਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਹਲਕਾ ਰਾਏਕੋਟ ਕਪਿਲ ਜਿੰਦਲ ਨੇ ਦੱਸਿਆ ਕਿ ਹਲਕੇ ਦੇ ਸਮੂਹ ਬੀ.ਐੱਲ.ਓਜ਼ ਮਿਤੀ 22 ਨਵੰਬਰ 2026 ਦਿਨ ਐਤਵਾਰ ਅਤੇ 6 ਦਸੰਬਰ 2026 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਬੈਠਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨਵੀਂ ਵੋਟ ਬਣਾਉਣ, ਵੋਟ ਕੱਟਣ, ਦਰੁਸਤੀ ਕਰਨ ਅਤੇ ਸ਼ਿਫਟਿੰਗ ਸਬੰਧੀ ਫਾਰਮ ਭਰੇ ਜਾਣਗੇ। ਐੱਸ.ਡੀ.ਐੱਮ. ਨੇ ਖਾਸ ਤੌਰ ’ਤੇ 18 ਤੋਂ 19 ਸਾਲ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਆਪਣੀਆਂ ਵੋਟਾਂ ਵੱਧ ਤੋਂ ਵੱਧ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪੋਲਿੰਗ ਸਟੇਸ਼ਨਾਂ ’ਤੇ ਅਨਾਊਂਸਮੈਂਟ ਕਰਵਾ ਕੇ ਵੋਟਰਾਂ ਨੂੰ ਜਾਗਰੂਕ ਕਰਨ, ਰਾਜਨੀਤਿਕ ਪਾਰਟੀਆਂ ਦੇ ਬੀ.ਐੱਲ.ਏ. ਨਾਲ ਤਾਲਮੇਲ ਰੱਖਣ ਅਤੇ ਪ੍ਰਾਪਤ ਹੋਏ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਕੱਟੀਆਂ ਗਈਆਂ ਵੋਟਾਂ ਦੀ ਮੁੜ ਵੈਰੀਫਿਕੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬੀ. ਕੇ. ਯੂ. (ਡਕੌਂਦਾ-ਬੁਰਜਗਿੱਲ) ਵਲੋਂ ਬੰਦ ਦਾਣਾ ਮੰਡੀਆਂ ਮੁੜ ਚਾਲੂ ਕਰਨ ਲਈ ਚੇਅਰਮੈਨ ਵਿਜੇ ਬੈਕਟਰ ਨੂੰ ਮੰਗ ਪੱਤਰ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਰਾਏਕੋਟ ’ਚ ਸਿਆਸੀ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।