19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਪ੍ਰਾਪਤ

ਈਸੜੂ, 19 ਨਵੰਬਰ (ਬਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਕਿਸ਼ਨ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ 11 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 20-11-2026
ਈਸੜੂ, 19 ਨਵੰਬਰ (ਬਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਕਿਸ਼ਨ ਸਿੰਘ ਮੈਮੋਰੀਅਲ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਦੇ 11 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸ਼ਬਦ ਗਾਇਨ ਮੁਕਾਬਲੇ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ 3100 ਰੁਪਏ ਨਕਦ ਇਨਾਮ ਦਿੱਤਾ ਗਿਆ। ਪ੍ਰਿੰਸੀਪਲ ਨੇਹਾ ਢੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸੰਗੀਤ ਅਧਿਆਪਕ ਗੁਰਚਰਨ ਸਿੰਘ ਦਾ ਧੰਨਵਾਦ ਕੀਤਾ। ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 19 ਖੰਨਾ03
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਨਰਸਰੀ ਜਮਾਤ ਦਾ ਸ਼ਾਨਦਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।