22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ ਵਿਚ ਸਥਿਤ ਖ਼ਾਲਸਾ ਫਾਸਟ ਫੂਡ ਦੀ ਦੁਕਾਨ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਸ਼ਖ਼ਸ ਦੀ ਹੋਈ ਪਹਿਚਾਣ

ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਵਿੱਚ ਵੱਡੀ ਪੱਧਰ ’ਤੇ ਨਸ਼ਿਆਂ ਦੇ ਹੋ ਰਹੇ ਕਾਰੋਬਾਰ ਸਦਕਾ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋਏ ਕਈ ਨੌਜਵਾਨ ਨਿੱਤ-ਦਿਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਰ ਸਭ ਤੋਂ ਵੱਧ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲਾਗਲੇ ਪਿੰਡ ਸਲੇਮਪੁਰਾ ਦੇ ਇੱਕ ਸ਼ਖ਼ਸ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ।

ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋਈ ਚੋਰ ਦੀ ਤਸਵੀਰ। ਅਜੀਤ ਤਸਵੀਰ 22-11-2026
ਸਿੱਧਵਾਂ ਬੇਟ, 21 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਵਿੱਚ ਵੱਡੀ ਪੱਧਰ ’ਤੇ ਨਸ਼ਿਆਂ ਦੇ ਹੋ ਰਹੇ ਕਾਰੋਬਾਰ ਸਦਕਾ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਹੋਏ ਕਈ ਨੌਜਵਾਨ ਨਿੱਤ-ਦਿਨ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪਰ ਸਭ ਤੋਂ ਵੱਧ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲਾਗਲੇ ਪਿੰਡ ਸਲੇਮਪੁਰਾ ਦੇ ਇੱਕ ਸ਼ਖ਼ਸ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ। ਹੁਣ ਇਸੇ ਸ਼ਖਸ ਨੇ ਜਗਰਾਉਂ-ਜਲੰਧਰ ਮਾਰਗ ’ਤੇ ਸਥਿਤ ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ ਵਿੱਚ ਇੱਕ ਖ਼ਾਲਸਾ ਫਾਸਟ ਫੂਡ ਵਾਲੀ ਦੁਕਾਨ ਦਾ ਸ਼ਟਰ ਤੋੜ ਕੇ ਉਸ ਵਿੱਚੋਂ ਕਰੀਬ 15 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਅਤੇ ਅਰਾਮ ਨਾਲ ਖਿਸਕ ਗਿਆ। ਹੋਰ ਜਾਣਕਾਰੀ ਦਿੰਦੇ ਹੋਏ ਇਸ ਦੁਕਾਨ ਦੇ ਮਾਲਕ ਬੂਟਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੈਣੀ ਗੁੱਜਰਾਂ ਨੇ ਦੱਸਿਆ ਕਿ ਇਹ ਘਟਨਾ 18 ਅਤੇ 19 ਨਵੰਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ। ਜਦੋਂ ਮੈਂ 19 ਨਵੰਬਰ ਨੂੰ ਦੁਕਾਨ ’ਤੇ ਆਇਆ ਤਾਂ ਮੇਰੀ ਦੁਕਾਨ ਦਾ ਕਿਸੇ ਵੱਡੀ ਰਾਡ ਨਾਲ ਇੱਕ ਪਾਸੇ ਸ਼ਟਰ ਚੁੱਕਿਆ ਹੋਇਆ ਸੀ। ਜਦੋਂ ਮੈਂ ਅੰਦਰ ਗਿਆ ਤਾਂ ਦੁਕਾਨ ਦੇ ਗੱਲੇ ਵਿੱਚ ਪਈ ਕਰੀਬ 15 ਹਜ਼ਾਰ ਦੀ ਨਕਦੀ ਗਾਇਬ ਸੀ ਅਤੇ ਦੁਕਾਨ ਦੀ ਫਰੋਲਾ-ਫਰਾਲੀ ਕੀਤੀ ਹੋਈ ਸੀ। ਉਨ੍ਹਾਂ ਆਖਿਆ ਕਿ ਜਦੋਂ ਅਸੀਂ ਦੁਕਾਨ ’ਤੇ ਲੱਗੇ ਕੈਮਰਿਆਂ ਦੀ ਫੁੱਟੇਜ਼ ਖੰਗਾਲੀ ਤਾਂ ਸਾਨੂੰ ਪਤਾ ਲੱਗਾ ਹੈ ਕਿ ਇਹ ਤਾਂ ਉਹੀ ਸ਼ਖਸ ਹੈ ਜਿਸ ਨੇ ਕੁਝ ਮਹੀਨੇ ਪਹਿਲਾਂ ਸਿੱਧਵਾਂ ਬੇਟ-ਹੰਬੜਾਂ ਸੜਕ ’ਤੇ ਸਥਿਤ ਮਰਹੂਮ ਠੇਕੇਦਾਰ ਦਰਸ਼ਨ ਸਿੰਘ ਫਿੰਲਿੰਗ ਸਟੇਸ਼ਨ ਦੇ ਕੋਲ ਰੋਜ਼ਾਨਾ ਰਾਤ ਨੂੰ ਖੜਣ ਵਾਲੇ ਕਈ ਵਾਹਨਾਂ ਦੀਆਂ ਬੈਟਰੀਆਂ ਅਤੇ ਤੇਲ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੈਂ ਉਸੇ ਦਿਨ ਹੀ ਪੁਲਿਸ ਨੂੰ ਸੂਚਿਤ ਕਰਕੇ ਮੇਰੀ ਦੁਕਾਨ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਸ਼ਖਸ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ ਪਰ ਅਜੇ ਤੱਕ ਇਸ ਸ਼ਖਸ ਨੂੰ ਫੜ੍ਹਿਆ ਨਹੀਂ ਗਿਆ। ਪਰ ਮੈਨੂੰ ਕਈ ਲੋਕਾਂ ਨੇ ਦੱਸਿਆ ਕਿ ਇਹ ਸ਼ਰ੍ਹੇਆਮ ਇਲਾਕੇ ਅੰਦਰ ਘੁੰਮਦਾ ਰਹਿੰਦਾ ਹੈ ਅਤੇ ਪਲਾਂ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਚੋਰੀ ਕਰਨ ਵਾਲੇ ਸ਼ਖਸ ਜਸ਼ਨ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਪਿਛਲੀ ਖ਼ਬਰ ਭੰਗ ਕੀਤੇ ਬਲਾਕ ਸੁਧਾਰ ਦੇ ਸਰਪੰਚ ਮੁੱਲਾਂਪੁਰ ਬਲਾਕ ਦੀ ਇਮਾਰਤ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨ ਅਗਲੀ ਖ਼ਬਰ ਐੱਨ.ਆਰ.ਆਈ । ਪਰਿਵਾਰ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।