25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

‘ਅਕਾਲੀ-ਭਾਜਪਾ ਗੱਠਜੋੜ’ ਰਾਏਕੋਟ ਵਿਖੇ ਖੁਸ਼ੀ ਦੇ ਮਨਾਏ ਜਸ਼ਨ, ਤਲਵੰਡੀ ਤੇ ਨੱਥੋਵਾਲ ਦੀ ਅਗਵਾਈ ਹੇਠ ਲੱਡੂ ਵੰਡੇ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਆਗਾਮੀ-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਹੋਏ ਇਤਿਹਾਸਕ ਸਿਆਸੀ ਗੱਠਜੋੜ ਦੀ ਖੁਸ਼ੀ ਅੱਜ ਹਲਕਾ ਰਾਏਕੋਟ ਵਿਚ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ (ਸਾਬਕਾ ਡਿਪਟੀ ਡਾਇਰੈਕਟਰ) ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਤਲਵੰਡੀ ਗੇਟ ਰਾਏਕੋਟ ਅੱਗੇ ਵੱਡੀ ਗਿਣਤੀ ’ਚ ਇਕੱਤਰ ਹੋਏ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ।

ਅਜੀਤ ਡੈਸਕ 25-11-2026
ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਆਗਾਮੀ-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਹੋਏ ਇਤਿਹਾਸਕ ਸਿਆਸੀ ਗੱਠਜੋੜ ਦੀ ਖੁਸ਼ੀ ਅੱਜ ਹਲਕਾ ਰਾਏਕੋਟ ਵਿਚ ਪੂਰੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ (ਸਾਬਕਾ ਡਿਪਟੀ ਡਾਇਰੈਕਟਰ) ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਤਲਵੰਡੀ ਗੇਟ ਰਾਏਕੋਟ ਅੱਗੇ ਵੱਡੀ ਗਿਣਤੀ ’ਚ ਇਕੱਤਰ ਹੋਏ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ। ਇਸ ਖੁਸ਼ੀ ਦੇ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਸੁਨਹਿਰੀ ਭਵਿੱਖ, ਆਪਸੀ ਭਾਈਚਾਰਕ ਸ਼ਾਂਝ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਵਲੋਂ ਲਿਆ ਗਿਆ ਇਹ ਫ਼ੈਸਲਾ ਸਮੇਂ ਦੀ ਮੁੱਖ ਲੋੜ ਸੀ, ਜਿਸ ਨਾਲ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਤਰੱਕੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਵਿਰੋਧੀ ਪਾਰਟੀਆਂ ਦੇ ਖੇਮਿਆਂ ਵਿਚ ਘਬਰਾਹਟ ਪੈਦਾ ਹੋ ਗਈ ਹੈ ਅਤੇ 2027 ਦੀਆਂ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਮਜ਼ਬੂਤ ਸਰਕਾਰ ਬਣਾਏਗਾ। ਭਾਜਪਾ ਦੇ ਸਥਾਨਕ ਆਗੂਆਂ ਨੇ ਵੀ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਅਕਾਲੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਹਲਕਾ ਰਾਏਕੋਟ ਵਿਚ ਦੋਵਾਂ ਪਾਰਟੀਆਂ ਦੇ ਵਰਕਰ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਨਗੇ। ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ, ਬਾਵਾ ਚੋਪੜਾ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਪ੍ਰਿਤਪਾਲ ਸਿੰਘ ਬਾਗਾ, ਰਾਜ ਸਿੰਘ ਸੱਤੋਵਾਲ, ਜਗਦੇਵ ਸਿੰਘ ਸੈਂਭੀ, ਕੁਲਦੀਪ ਸਿੰਘ ਸੱਤੋਵਾਲ, ਜਗਦੀਸ਼ ਸਿੰਘ ਸੱਤੋਵਾਲ, ਕਰਮਜੀਤ ਸਿੰਘ ਨੱਥੋਵਾਲ, ਬਲਜਿੰਦਰ ਸਿੰਘ ਨੱਥੋਵਾਲ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਅਭੀ ਨਾਹਰ, ਮੰਡਲ ਪ੍ਰਧਾਨ ਦੀਪਕ ਬਾਂਸਲ, ਸਲਿਲ ਜੈਨ ਸਾਬਕਾ ਪ੍ਰਧਾਨ ਨਗਰ ਕੌਂਸਲ, ਅਨਿਲ ਪਰੂਥੀ, ਦੀਪ ਚੰਦ ਜੈਨ, ਰਮੇਸ਼ ਜੈਨ, ਅਮਿਤ ਜੈਨ, ਜਗਦੀਸ਼ ਵਰਮਾ, ਵਰੁਣ ਜੈਨ, ਮਹਿੰਦਰਪਾਲ ਜੈਨ, ਰੋਮੀ ਜੈਨ, ਹੈਪੀ ਜੈਨ, ਵਿਸ਼ਾਲ ਭਾਰਦਵਾਜ, ਗੁਰਿੰਦਰਜੀਤ ਸਿੰਘ ਰੂੰਮੀ, ਬਲਵੰਤ ਸਿੰਘ ਸੀਪਾ, ਇਸ਼ਾਨ ਸਿੰਘ ਗਿੱਲ, ਜੁਗਰਾਜ ਸਿੰਘ ਰਾਜਾ, ਹਰਚੰਦ ਸਿੰਘ ਬੜੂੰਦੀ, ਅਕਸ਼ੇ ਨਾਹਰ, ਆਰੀਅਨ ਗਿੱਲ, ਜਸਕਰਨ ਗਿੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮੋਗਾ ਰੈਲੀ ਪੰਜਾਬ ’ਚ ਮੁੜ ‘ਆਪ’ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ- ਕੋਆਰਡੀਨੇਟਰ ਥਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।