27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਠੂਰ, 26 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਡੱਲਾ ਵਿਖੇ ਵੱਡਾ ਗੁਰਦੁਆਰਾ ਸਾਹਿਬ ਤੋਂ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੁਰਾਰਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ’ਤੇ ਹੁੰਦਾ ਹੋਇਆ ਦੇਰ ਸ਼ਾਮ ਸਮਾਪਤ ਹੋਇਆ, ਜਿਸ ਦੌਰਾਨ ਰਾਗੀ, ਢਾਡੀ ਭਾਈ ਸੁਖਵਿੰਦਰ ਸਿੰਘ ਗਰੇਵਾਲ ਅਤੇ ਕਵੀਸ਼ਰ ਭਾਈ ਮਨਪ੍ਰੀਤ ਸਿੰਘ ਦੌਧਰ ਵਾਲਿਆਂ ਦੇ ਜੱਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਸੰਗ ’ਚੋਂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।

ਅਜੀਤ ਡੈਸਕ 27-11-2026
ਹਠੂਰ, 26 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਡੱਲਾ ਵਿਖੇ ਵੱਡਾ ਗੁਰਦੁਆਰਾ ਸਾਹਿਬ ਤੋਂ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੁਰਾਰਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ’ਤੇ ਹੁੰਦਾ ਹੋਇਆ ਦੇਰ ਸ਼ਾਮ ਸਮਾਪਤ ਹੋਇਆ, ਜਿਸ ਦੌਰਾਨ ਰਾਗੀ, ਢਾਡੀ ਭਾਈ ਸੁਖਵਿੰਦਰ ਸਿੰਘ ਗਰੇਵਾਲ ਅਤੇ ਕਵੀਸ਼ਰ ਭਾਈ ਮਨਪ੍ਰੀਤ ਸਿੰਘ ਦੌਧਰ ਵਾਲਿਆਂ ਦੇ ਜੱਥਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਸੰਗ ’ਚੋਂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਆਏ ਜੱਥਿਆਂ ਅਤੇ ਸੇਵਾਦਾਰਾਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ, ਅਮਰੀਕ ਸਿੰਘ, ਹਰਕੀਰਤ ਸਿੰਘ, ਜਰਨੈਲ ਸਿੰਘ, ਕਮਿੱਕਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਹਰਬੰਸ ਸਿੰਘ, ਚੰਦ ਸਿੰਘ ਡੱਲਾ ਸਾਬਕਾ ਸਰਪੰਚ, ਸਾਬਕਾ ਸਰਪੰਚ ਨਿਰਮਲ ਸਿੰਘ ਧੀਰਾ ਡੱਲਾ, ਇੰਦਰਜੀਤ ਸਿੰਘ ਬਿੱਟੂ, ਜਗਜੀਤ ਸਿੰਘ ਡੱਲਾ, ਅਰਸ਼ ਸਿੰਘ ਡੱਲਾ, ਅਮਨ ਸਿੰਘ, ਮਨਜੀਤ ਸਿੰਘ, ਹਰਚੰਦ ਸਿੰਘ, ਮੱਘਰ ਸਿੰਘ, ਸਿਮਰਨਜੀਤ ਸਿੰਘ, ਭਵਨਜੀਤ ਸਿੰਘ, ਅਮਰਿੰਦਰ ਸਿੰਘ, ਕਿਹਰ ਸਿੰਘ, ਪਰਿਵਾਰ ਸਿੰਘ, ਰਾਜਵਿੰਦਰ ਸਿੰਘ ਤੇ ਕਰਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵੇਰ-ਸ਼ਾਮ ਦੇ ਬਿਜਲੀ ਪਾਵਰਕੱਟ, ਸੁਆਣੀਆਂ ਤੇ ਡੇਅਰੀ ਧੰਦੇ ਦੀਆਂ ਮੁਸ਼ਕਿਲਾਂ ਵਧਾਈਆਂ ਅਗਲੀ ਖ਼ਬਰ ਮੰਡੀ ਮੁੱਲਾਂਪੁਰ-ਦਾਖਾ: ਸੰਵਿਧਾਨ ਦਿਵਸ ’ਤੇ ਅੰਬੇਡਕਰ ਭਵਨ ਵਿਖੇ ਡਾ. ਭੀਮ ਰਾਓ ਦੇ ਬੁੱਤ ’ਤੇ ਫੁੱਲ ਮਲਾਵਾਂ ਕੀਤੀਆਂ ਭੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।