28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਗਾਮੀ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸ਼ਾਨਦਾਰ ਜਿੱਤ ਦਰਜ ਕਰੇਗਾ- ਇਯਾਲੀ ਬੋਪਾਰਾਏ ਕਲਾਂ ਵਿਖੇ ਜਥੇਬੰਦੀ ਦੇ ਸਰਗਰਮ ਆਗੂਆਂ ਨਾਲ ਮੀਟਿੰਗ

ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਦਾਖਾ ਦੇ ਵਿਧਾਇਕ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਬੋਪਾਰਾਏ ਕਲਾਂ ਵਿਖੇ ਜਥੇਬੰਦੀ ਦੇ ਸਰਗਰਮ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ, ਲੋਕਾਂ ਵਿਚ ਜਥੇਬੰਦੀ ਪ੍ਰਤੀ ਵਧ ਰਹੇ ਰੁਝਾਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 28-11-2026
ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਦਾਖਾ ਦੇ ਵਿਧਾਇਕ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਬੋਪਾਰਾਏ ਕਲਾਂ ਵਿਖੇ ਜਥੇਬੰਦੀ ਦੇ ਸਰਗਰਮ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ, ਲੋਕਾਂ ਵਿਚ ਜਥੇਬੰਦੀ ਪ੍ਰਤੀ ਵਧ ਰਹੇ ਰੁਝਾਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਦਾ ਕੇਂਦਰ ਬਣ ਕੇ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਧਿਰਾਂ ਤੋਂ ਹਟ ਕੇ ਇਕ ਨਵੀਂ ਸੋਚ, ਪੰਜਾਬ ਦੇ ਹੱਕਾਂ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੀ ਜਥੇਬੰਦੀ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ਤੇ ਵਿਧਾਨ ਸਭਾ ਚੋਣਾਂ ਵਿਚ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਭਰੋਸੇ ਸਦਕਾ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂ ਅਤੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਸਰਗਰਮ ਹਨ। ਪਿੰਡ ਬੋਪਾਰਾਏ ਕਲਾਂ ਦੇ ਆਗੂਆਂ ਨੇ ਵੀ ਜਥੇਬੰਦੀ ਦੀਆਂ ਵਧ ਰਹੀਆਂ ਸਰਗਰਮੀਆਂ ਅਤੇ ਲੋਕਾਂ ਵਿੱਚ ਬਣ ਰਹੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਅਤੇ ਆਮ ਲੋਕਾਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਤੀ ਰੁਝਾਨ ਵਧ ਰਿਹਾ ਹੈ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਲੀਡਰਸ਼ਿਪ ਕਾਰਨ ਲੋਕ ਇਸ ਨਾਲ ਜੁੜਨ ਵਿਚ ਦਿਲਚਸਪੀ ਦਿਖਾ ਰਹੇ ਹਨ। ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਦਿਓਲ, ਮਾਸਟਰ ਗੁਰਦੀਪ ਸਿੰਘ ਦਿਓਲ , ਗੁਰਮੇਲ ਸਿੰਘ ਦਿਓਲ, ਸੁਖਰਾਜ ਸਿੰਘ ਦਿਓਲ, ਗੁਰਪ੍ਰੀਤ ਸਿੰਘ ਕਾਲਾ, ਅਵਤਾਰ ਸਿੰਘ ਤਾਰੀ, ਪ੍ਰਧਾਨ ਪ੍ਰੇਮ ਸਿੰਘ ਦਿਓਲ, ਪ੍ਰੇਮਜੀਤ ਸਿੰਘ ਰਾਜੂ, ਬਾਈ ਮੋਹਿੰਦਰ ਸਿੰਘ, ਮਾ. ਹਰਜਿੰਦਰਪਾਲ ਸਿੰਘ, ਪ੍ਰੇਮਜੀਤ ਸਿੰਘ ਰਾਜੂ, ਗੁਰਮੀਤ ਸਿੰਘ ਭੋਲਾ ਆਦਿ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਲਾਂਪੁਰ ਡੇਰਾ ਬਗੀਚੀ ਵਾਲਾ ਵਿਖੇ ਬ੍ਰਹਮਲੀਨ ਮਹੰਤ ਜੋਗਿੰਦਰ ਦਾਸ ਦੀ ਬਰਸੀ ਮਨਾਈ ਹਵਨ ਯੱਗ ਦੀ ਰਸਮ ਉਦਾਸੀਨ ਡੇਰਾ ਤਪ... ਅਗਲੀ ਖ਼ਬਰ ‘ਫੈਪ’ ਵਲੋਂ ਬਲੌਜ਼ਮ ਕਾਨਵੈਂਟ ਸਕੂਲ ਦਾ ‘ਸਰਵੋਤਮ ਸਕੂਲ ਐਵਾਰਡ’ ਨਾਲ ਸਨਮਾਨ ਟਾਪਰ ਵਿਦਿਆਰਥੀ ਵੀ ਹੋਏ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।