28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਸੁਖਾਣਾ ਵਿਖੇ 13 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਗਰਾਊਂਡ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾਟਨ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਵਿੱਢੀ ਗਈ ਮੁਹਿੰਮ ਤਹਿਤ ਨਜ਼ਦੀਕੀ ਪਿੰਡ ਸੁਖਾਣਾ ਵਿਖੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਿੰਡ ਸੁਖਾਣਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈੱਸ ਨਵੇਂ ਖੇਡ ਗਰਾਊਂਡ ਦਾ ਰਸਮੀ ਉਦਘਾਟਨ ਕੀਤਾ ਗਿਆ।

ਪਿੰਡ ਸੁਖਾਣਾ ਵਿਖੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਆਧੁਨਿਕ ਸਹੂਲਤਾਂ ਨਾਲ ਲੈੱਸ ਨਵੇਂ ਖੇਡ ਗਰਾਊਂਡ ਦਾ ਰਸਮੀ ਉਦਘਾਟਨ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 29-11-2026
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਵਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਵਿੱਢੀ ਗਈ ਮੁਹਿੰਮ ਤਹਿਤ ਨਜ਼ਦੀਕੀ ਪਿੰਡ ਸੁਖਾਣਾ ਵਿਖੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪਿੰਡ ਸੁਖਾਣਾ ਵਿਖੇ ਆਧੁਨਿਕ ਸਹੂਲਤਾਂ ਨਾਲ ਲੈੱਸ ਨਵੇਂ ਖੇਡ ਗਰਾਊਂਡ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਖੇਡ ਗਰਾਊਂਡ ਦੇ ਨਿਰਮਾਣ ਕਾਰਜ਼ਾਂ ’ਤੇ ਲਗਭਗ 13 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਦੇ ਖਿਡਾਰੀਆਂ ਅਤੇ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ।ਇਸ ਨਵੇਂ ਤਿਆਰ ਕੀਤੇ ਗਏ ਖੇਡ ਗਰਾਊਂਡ ਵਿਚ ਪਿੰਡ ਦੇ ਨੌਜਵਾਨਾਂ, ਖਿਡਾਰੀਆਂ ਅਤੇ ਛੋਟੇ ਬੱਚਿਆਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਗਰਾਊਂਡ ਵਿਚ ਨੌਜਵਾਨਾਂ ਦੇ ਅਭਿਆਸ ਲਈ ਵਧੀਆ ਵਾਲੀਬਾਲ ਕੋਰਟ, ਫੁੱਟਬਾਲ ਪੋਲ ਅਤੇ ਦੌੜ ਲਗਾਉਣ ਲਈ ਵਿਸ਼ੇਸ਼ ਟਰੈਕ ਤਿਆਰ ਕੀਤਾ ਗਿਆ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੇ ਮਨੋਰੰਜਨ ਅਤੇ ਸਰੀਰਕ ਵਿਕਾਸ ਲਈ ਝੂਲੇ ਲਗਾਏ ਗਏ। ਰਾਤ ਸਮੇਂ ਵੀ ਖਿਡਾਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗਰਾਊਂਡ ਵਿਚ ਉੱਚ-ਮਿਆਰੀ ਹਾਈ ਮਾਸਕ ਲਾਈਟਾਂ ਅਤੇ ਫੁੱਟ ਲਾਈਟਾਂ ਦਾ ਵੀ ਪੁਖ਼ਤਾ ਇੰਤਜ਼ਾਮ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦੇ ਨੌਜਵਾਨਾਂ ਨੂੰ ਮੁੜ ਖੇਡ ਮੈਦਾਨਾਂ ਨਾਲ ਜੋੜ੍ਹਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ ਤਾਂ ਉਹ ਆਪਣੇ ਆਪ ਹੀ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਗੇ।ਸਮਾਗਮ ਦੇ ਅਖ਼ੀਰ ਵਿਚ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਇਸ ਅਹਿਮ ਉਪਰਾਲੇ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਮੌਕੇ ਪੀਏ ਕਮਲ ਸਿੰਘ ਸੁਖਾਣਾ, ਜੱਸ ਸਿੰਘ ਹਲਵਾਰਾ, ਪੰਚ ਸੁਖਦੇਵ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਕਮਲਪ੍ਰੀਤ ਕੌਰ, ਪੰਚ ਕਿਰਨਜੀਤ ਕੌਰ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਸਰਪੰਚ ਬਲੌਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਸਾਬਕਾ ਪੰਚ ਅਮਰ ਸਿੰਘ, ਸਾਬਕਾ ਪੰਚ ਅਵਤਾਰ ਸਿੰਘ, ਫੌਜੀ ਦਲਵਾਰਾ ਸਿੰਘ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ’ਚ ਝੰਡੀ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।