02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਜ਼ੁਰਗਾਂ ਤੱਕ ਸਿਹਤ ਸਹੂਲਤ ਪਹੁੰਚਾਉਣਾ ਸਾਡਾ ਮੁੱਖ ਟੀਚਾ-ਡਾ. ਸਿੰਘ

ਅਜੀਤ ਡੈਸਕ 02-01-2026
ਨਵਾਂਸ਼ਹਿਰ, 1 ਜਨਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਬਿਹਤਰ ਇਲਾਜੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਅਧੀਨ 70 ਸਾਲ ਤੋਂ ਉੱਪਰ ਦੇ ਬਜ਼ੁਰਗ ਨਾਗਰਿਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਉਪਲਬਧ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਬਜ਼ੁਰਗਾਂ ਸਮੇਤ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਲਈ ਰਜਿਸਟ੍ਰੇਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾ ਰਹੀ ਹੈ | ਸਿਵਲ ਸਰਜਨ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਐੱਸ.ਡੀ.ਐੱਚ, ਬਲਾਚੌਰ ਅਤੇ ਸੀ.ਐੱਚ.ਸੀ ਪੱਧਰ ਦੀਆਂ ਸਿਹਤ ਸੰਸਥਾਵਾਂ ਵਿੱਚ ਹਰ ਸਨਿਚਰਵਾਰ ਨੂੰ 'ਬਜ਼ੁਰਗ ਦਿਵਸ' ਮਨਾਇਆ ਜਾਂਦਾ ਹੈ, ਜਿਸ ਦੌਰਾਨ ਵਿਸ਼ੇਸ਼ ਜੈਰੀਐਟਿ੍ਕ ਓ.ਪੀ.ਡੀ ਲਗਾਈ ਜਾਂਦੀ ਹੈ | ਇਸ ਓ.ਪੀ.ਡੀ ਵਿੱਚ ਬਜ਼ੁਰਗਾਂ ਦਾ ਮੁਫ਼ਤ ਅੱਖਾਂ ਦਾ ਚੈੱਕਅਪ, ਦੰਦਾਂ ਦਾ ਚੈੱਕਅਪ, ਹੱਡੀਆਂ ਦੀ ਜਾਂਚ, ਈ.ਐੱਨ.ਟੀ ਚੈੱਕਅਪ ਤੇ ਐੱਨ.ਸੀ.ਡੀ ਬਿਮਾਰੀਆਂ ਦੀ ਸਕਰੀਨਿੰਗ ਕੀਤੀ ਜਾਂਦੀ ਹੈ |
ਪਿਛਲੀ ਖ਼ਬਰ ਰੱਤੇਵਾਲ ਵਿਖੇ ਨਵੇਂ ਸਾਲ ਦੇ ਸੰਬੰਧ 'ਚ ਲਗਾਇਆ ਚਾਹ-ਪਕੌੜਿਆਂ ਦਾ ਲੰਗਰ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਕੁਸ਼ਤੀ ਦੰਗਲ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।