02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਯੂਥ ਅਗੇਂਸਟ ਡਰੱਗਜ਼' ਤਹਿਤ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 02-01-2026
ਨਵਾਂਸ਼ਹਿਰ, 1 ਜਨਵਰੀ (ਜਸਬੀਰ ਸਿੰਘ ਨੂਰਪੁਰ)-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਮੁਬਾਰਕਪੁਰ ਅਤੇ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ ਐਸ.ਬੀ.ਐਸ ਨਗਰ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਯੂਥ ਅਗੇਂਸਟ ਡਰੱਗਜ਼ ਟੀਮ ਅਤੇ ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪ੍ਰਦੇਸੀ, ਦੇਸ ਰਾਜ ਬਾਲੀ ਅਤੇ ਕਸ਼ਮੀਰ ਸਿੰਘ ਵੱਲੋ ਕੇਂਦਰ ਵਿੱਚ ਮੌਜੂਦ ਮਰੀਜ਼ਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ | ਇਸ ਤੋਂ ਇਲਾਵਾ ਟੀਮ ਵੱਲੋਂ ਦੱਸਿਆ ਗਿਆ ਕਿ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ |
ਪਿਛਲੀ ਖ਼ਬਰ ਐਨ.ਐਮ.ਐਮ.ਐੱਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ-ਸਤਨਾਮ ਸਿੰਘ ਅਗਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਹਲਕਾ ਵਾਸੀਆਂ ਨੂੰ ਨਵੇਂ ਸਾਲ 'ਤੇ ਹਾਰਦਿਕ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।