02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਐਨ.ਐਮ.ਐਮ.ਐੱਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ-ਸਤਨਾਮ ਸਿੰਘ

ਅਜੀਤ ਡੈਸਕ 02-01-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 1 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਐਨ.ਐਮ.ਐਮ.ਐਸ/ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ 'ਚ 4 ਜਨਵਰੀ ਦਿਨ ਐਤਵਾਰ ਨੂੰ ਹੋ ਰਹੀ ਹੈ | ਇਸ ਸੰਬੰਧੀ ਸਤਨਾਮ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਭਾਵੇਂ ਕਿ ਸਰਕਾਰ ਵਲੋਂ ਸਕੂਲਾਂ ਵਿੱਚ 7 ਜਨਵਰੀ ਤੱਕ ਸਰਦੀ ਕਾਰਨ ਛੁੱਟੀਆਂ ਕਰ ਦਿੱਤੀਆਂ ਹਨ ਪਰ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ | ਇਸ ਸੰਬੰਧੀ ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਦਾ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆਂ ਨੂੰ ਦੇਣ ਅਤੇ ਪ੍ਰੀਖਿਆ ਵਿੱਚ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਫਿਲਹਾਲ ਵਿਭਾਗ ਵਲੋਂ ਇਹੀ ਹਦਾਇਤਾਂ ਹਨ ਕਿ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ | ਇਸ ਲਈ ਸਮੂਹ ਸਕੂਲ ਮੁਖੀ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਯਤਨ ਕਰਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 'ਯੂਥ ਅਗੇਂਸਟ ਡਰੱਗਜ਼' ਤਹਿਤ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।