02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 02-01-2026
ਮੁਕੰਦਪੁਰ, 1 ਜਨਵਰੀ (ਅਮਰੀਕ ਸਿੰਘ ਢੀਂਡਸਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਕ ਪਿੰਡ ਹਕੀਮਪੁਰ ਵਿਖੇ ਤਿੰਨ ਪਾਤਿਸ਼ਾਹੀਆਂ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਿ ਰਾਏ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਚਰਨ ਛੋਹ ਨਾਲ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਨਾਨਕਸਰ ਵਿਖੇ ਪੰਥ ਰਤਨ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਅਕਾਲੀ ਤਰਨਾ ਦਲ ਹਰੀਆਂ ਵੇਲਾਂ, ਬੀਬੀ ਯਸ਼ਪਾਲ ਕੌਰ ਦੀ ਸੇਵਾ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਨਾਨਕਸਰ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਪਿੰਡ ਰਹਿਪਾ, ਬੱਲੋਵਾਲ, ਜਗਤਪੁਰ, ਮੁਕੰਦਪੁਰ, ਹਕੀਮਪੁਰ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ 'ਤੇ ਫੁੱਲਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਜਥੇਦਾਰ ਬਾਬਾ ਨਿਹਾਲ ਸਿੰਘ ਵਲੋਂ ਦਾਨੀ ਸੱਜਣਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਨਗਰ ਕੀਰਤਨ ਦੌਰਾਨ ਪੰਜਾਬ ਪ੍ਰਸਿੱਧ ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਗੁਰੂ ਸਾਹਿਬ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਭਾਈ ਜਬਰਜੰਗ ਸਿੰਘ, ਹਰਅਵਤਾਰ ਸਿੰਘ ਪੁਰੇਵਾਲ, ਮੱਖਣ ਸਿੰਘ ਬੱਲੋਵਾਲ, ਅਮਰੀਕ ਸਿੰਘ ਬੱਲੋਵਾਲ, ਸਰਪੰਚ ਬਲਦੇਵ ਸਿੰਘ ਖਾਲਸਾ, ਦਿਨੇਸ਼ ਕੁਮਾਰ, ਪੰਚ ਸੋਨੀਆ, ਰਜੀਵ ਸ਼ਰਮਾ, ਕਸ਼ਮੀਰ ਸਿੰਘ ਸਾਬ, ਕਰਨੈਲ ਸਿੰਘ ਬਲਵਿੰਦਰ ਬਿੰਦਰ ਹਕੀਮਪੁਰ, ਸੁਲੱਖਣ ਸਿੰਘ, ਤੋਂ ਇਲਾਵਾ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਕਾਠਗੜ੍ਹ ਮੋੜ ਵਿਖੇ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਐਨ.ਐਮ.ਐਮ.ਐੱਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ-ਸਤਨਾਮ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।