03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਾਹਿਬਜ਼ਾਦਿਆਂ ਦੀ ਸ਼ਹੀਦੀ ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਇੱਕੋ ਦਿਨ ਆਉਣ ਕਾਰਨ ਸੰਗਤਾਂ ਦੀ ਦੁਬਿਧਾ ਵਧੀ -ਮੰਡੇਰ

ਅਜੀਤ ਡੈਸਕ 02-01-2026
ਮਜਾਰੀ/ਸਾਹਿਬਾ, 1 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਨ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਦਿਨ ਆਉਣ ਕਾਰਨ ਸਿੱਖ ਸੰਗਤਾਂ ਕਾਫ਼ੀ ਦੁਬਿਧਾ ਵਿਚ ਪਈਆਂ ਹੋਈਆਂ ਹਨ ਕਿ ਸਾਲ 2025 ਵਿਚ ਗੁਰੂ ਸਾਹਿਬ ਦਾ ਜਨਮ ਦਿਨ ਦੋ ਵਾਰ ਆ ਗਿਆ | ਇਸ ਸਾਲ ਵਿਚ ਇੱਕ ਵਾਰ ਵੀ ਨਹੀਂ ਆਏਗਾ | ਸੰਗਤਾਂ ਨੂੰ ਇਸ ਦੁਬਿਧਾ 'ਚੋਂ ਕੱਢਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੀ ਭੂਮਿਕਾ ਨਹੀਂ ਨਿਭਾਈ ਗਈ | ਇਹ ਪ੍ਰਗਟਾਵਾ ਸਿੱਖ ਆਗੂ ਰਸ਼ਪਾਲ ਸਿੰਘ ਮੰਡੇਰ ਨੇ ਕਸਬਾ ਮਜਾਰੀ ਵਿਖੇ ਕੀਤਾ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਆਪਣਾ ਕਲੰਡਰ ਸਿੱਖ ਵਿਦਵਾਨ ਪਾਲ ਸਿੰਘ ਪੁਰੇਵਾਲ ਵਲੋਂ ਸਖ਼ਤ ਮਿਹਨਤ ਕਰਕੇ ਬਣਾਇਆ ਗਿਆ ਸੀ | ਜਿਸ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਦਾ ਮਿੱਥਿਆ ਗਿਆ ਸੀ | ਸੰਗਤਾਂ ਉਸ ਹਿਸਾਬ ਨਾਲ ਅੱਜ ਵੀ ਮਨਾ ਰਹੀਆਂ ਹਨ | ਪਰ ਸ਼੍ਰੋਮਣੀ ਕਮੇਟੀ ਨੇ ਇਸ ਕਲੰਡਰ ਨੂੰ ਪੱਕੇ ਤੌਰ 'ਤੇ ਰੱਦ ਕਰ ਦਿੱਤਾ | ਹੁਣ ਗੁਰੂ ਸਾਹਿਬ ਦਾ ਜਨਮ ਦਿਨ ਸ਼ਹਿਜ਼ਾਦਿਆਂ ਦੀ ਸ਼ਹੀਦੀ ਨਾਲ ਜੋੜ ਦਿੱਤਾ ਗਿਆ ਹੈ | ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਦਿਨ ਮੌਕੇ ਪ੍ਰਕਾਸ਼ ਪੁਰਬ ਮਨਾ ਕੇ ਇਸ 'ਤੇ ਪੱਕੀ ਮੋਹਰ ਵੀ ਲਗਾ ਦਿੱਤੀ | ਉਨ੍ਹਾਂ ਕਿਹਾ ਕਿ ਇਹ ਜਾਣਬੁੱਝ ਕੇ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ |
ਪਿਛਲੀ ਖ਼ਬਰ ਗੜ੍ਹੀ ਨੇ ਸੜੋਆ ਵਿਖੇ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਰੈੱਡ ਕਰਾਸ ਨਵਾਂਸ਼ਹਿਰ ਵਿਖੇ ਨਵੇਂ ਸਾਲ 'ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।