04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਸੰਧਵਾਂ ਵਿਖੇ ਧਾਰਮਿਕ ਸਮਾਗਮ <br/>

ਕਰਵਾਏ ਸਮਾਗਮ 'ਚ ਹਾਜ਼ਰ ਸੰਗਤ | ਤਸਵੀਰ : ਪ੍ਰੇਮੀ ਸੰਧਵਾਂ <br/> 02-01-2026
ਕਟਾਰੀਆਂ, 1 ਜਨਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਤਾਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਜਗਦੇਵ ਸਿੰਘ ਕੰਦੋਲਾ ਦੀ ਅਗਵਾਈ ਹੇਠ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਸੁਖਮਨੀ ਸਾਹਿਬ ਜੀ ਦਾ ਭੋਗ ਪੈਣ ਉਪਰੰਤ ਇੰਟਰਨੈਸ਼ਨਲ ਪੰਥਕ ਢਾਡੀ ਜਥਾ ਭਾਈ ਸੁਖਵਿੰਦਰ ਸਿੰਘ ਅਨਮੋਲ ਬੀਸਲਾ ਵਾਲਿਆਂ ਨੇ ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਸਿੱਖ ਕੌਮ ਦੇ ਸਮੁੱਚੇ ਸ਼ਹੀਦਾਂ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਵਿਆਖਿਆ ਸਹਿਤ ਗੁਣਗਾਨ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਜਗਦੇਵ ਸਿੰਘ ਕੰਦੋਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਂਦਿਆਂ ਅਤੇ ਮਾਤਾ ਗੁਜਰ ਕੌਰ ਅਤੇ ਹੋਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਸੁੱਖਾਂ ਭਰਿਆ ਜੀਵਨ ਬਤੀਤ ਕਰ ਰਹੇ ਹਾਂ | ਭਾਈ ਦਿਲਬਾਗ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਸੰਗਤਾਂ 'ਚ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਬਾਬਾ ਕਸ਼ਮੀਰਾ ਸਿੰਘ ਭਰੋਲੀ, ਜਥੇ. ਹਰਜੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਸੰਧੂ, ਸਾਬਕਾ ਥਾਣੇਦਾਰ ਇਕਬਾਲ ਸਿੰਘ, ਮੈਡਮ ਸੁਖਵਿੰਦਰ ਕੌਰ, ਜਸਵੀਰ ਸ਼ੀਰਾ, ਫਰਿੰਦਰ ਹੀਰਾ, ਉਂਕਾਰ ਸਿੰਘ, ਸੈਕਟਰੀ ਬਲਵੀਰ ਸਿੰਘ, ਜਸਵੀਰ ਸਿੰਘ, ਭਾਈ ਸੋਢੀ ਸਿੰਘ, ਜਸਵੰਤ ਹੀਰਾ, ਜਥੇ. ਮੱਖਣ ਸਿੰਘ ਸੰਧੂ, ਜਥੇ. ਬਖਸ਼ੀਸ਼ ਸਿੰਘ, ਬਿੱਟੂ ਸੇਖੋਂ, ਹਰਜੀਤ ਸਿੰਘ, ਕੁਲਵਿੰਦਰ ਸਿੰਘ ਸੰਧੂ, ਬਲਿਹਾਰ ਸਿੰਘ, ਜਥੇ. ਵੀਰਪਾਲ ਸਿੰਘ, ਡਾ. ਰਛਪਾਲ ਸਿੰਘ, ਅਮਰਜੋਤ ਸਿੰਘ, ਸਰਬਜੋਤ ਸਿੰਘ, ਅੰਮਿ੍ਤਪਾਲ ਸਿੰਘ, ਅਫਸਰ ਸਤਪਾਲ ਹੀਰਾ, ਮੈਡਮ ਸੀਤਲ ਕੌਰ, ਬਲਜਿੰਦਰ ਹੀਰਾ, ਸੁਰਿੰਦਰ ਸਿੰਘ ਮਾਨ, ਜਸਵੀਰ ਸ਼ੀਰਾ, ਜਥੇ. ਕਮਲਜੀਤ ਸਿੰਘ, ਗੁਰਮੇਲ ਸਿੰਘ, ਕਮਲਜੀਤ ਸਿੰਘ, ਘੁੱਗਾ, ਜਸਪਾਲ ਸਿੰਘ, ਬੁੱਧ ਰਾਮ, ਅਵਤਾਰ ਸਿੰਘ, ਗੁਰਮੀਤ ਸਿੰਘ, ਮੈਡਮ ਰਮਨਪ੍ਰੀਤ ਕੌਰ, ਸੁਰਜੀਤ ਸਿੰਘ, ਕੀਰਤ, ਸੁਖਵਿੰਦਰ ਸਿੰਘ ਸੰਧੂ, ਜਸਵਿੰਦਰ ਕੌਰ, ਸਾਬਕਾ ਸਰਪੰਚ ਗੁਰਬਖਸ਼ ਸਿੰਘ ਭਰੋਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਸ਼ਮੀਰ ਸਿੰਘ ਕਾਲਾ ਐਸ.ਸੀ. ਵਿੰਗ ਹਲਕਾ ਬਾਘਾ ਪੁਰਾਣਾ ਦੇ ਕੋਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।