24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 11 ਵਜੇ ਤੋਂ 2 ਵਜੇ ਤੱਕ ਹੋਵੇਗੀ

ਅਜੀਤ ਡੈਸਕ 04-01-2026
ਨਵਾਂਸ਼ਹਿਰ/ਪੋਜੇਵਾਲ ਸਰਾਂ, 3 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਦੀ ਅਗਵਾਈ 'ਚ 4 ਜਨਵਰੀ ਦਿਨ ਐਤਵਾਰ ਨੂੰ 11 ਵਜੇ ਤੋਂ 2 ਵਜੇ ਤੱਕ ਹੋ ਰਹੀ ਹੈ | ਇਸ ਸੰਬੰਧੀ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਠੰਢ ਦੇ ਮੌਸਮ ਨੂੰ ਦੇਖਦੇ ਹੋਏ ਇਸ ਪ੍ਰੀਖਿਆ ਦਾ ਸਮਾਂ ਬਦਲਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਨਾ ਹੋਵੇ | ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਪ੍ਰੀਖਿਆ ਦਾ ਸਮਾਂ 10 ਵਜੇ ਤੋਂ 1 ਵਜੇ ਤੱਕ ਸੀ ਪਰ ਹੁਣ ਵਿਭਾਗ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ 4 ਜਨਵਰੀ ਦਿਨ ਐਤਵਾਰ ਨੂੰ ਹੋ ਰਹੀ ਪ੍ਰੀਖਿਆ ਦਾ ਸਮਾਂ 11 ਵਜੇ ਤੋਂ 2 ਵਜੇ ਤੱਕ ਕੀਤਾ ਹੈ | ਇਸ ਸੰਬੰਧੀ ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਵਿਦਿਆਰਥੀ ਦਾ ਰੋਲ ਨੰਬਰ ਡਾਊਨਲੋਡ ਕਰਕੇ ਵਿਦਿਆਰਥੀਆ ਨੂੰ ਦੇਣ ਅਤੇ ਪ੍ਰੀਖਿਆ ਵਿੱਚ 100 ਫੀਸਦੀ ਹਾਜਰੀ ਯਕੀਨੀ ਬਣਾਉਣ | ਉਹਨਾਂ ਕਿਹਾ ਕਿ ਫਿਲਹਾਲ ਵਿਭਾਗ ਵਲੋਂ ਇਹੀ ਹਦਾਇਤਾਂ ਹਨ ਕਿ ਇਹ ਪ੍ਰੀਖਿਆ 4 ਜਨਵਰੀ ਨੂੰ ਹੀ ਹੋਵੇਗੀ |
ਪਿਛਲੀ ਖ਼ਬਰ ਵਿਕਸਤ ਭਾਰਤ 'ਜੀ-ਰਾਮ-ਜੀ' ਨਵਾਂ ਕਾਨੂੰਨ ਗਰੀਬ ਵਿਰੋਧੀ ਸੋਚ ਨੂੰ ਦਰਸਾਉਦਾ ਹੈ-ਖੁਰਦ ਅਗਲੀ ਖ਼ਬਰ 'ਆਪ' ਨੇ ਲਾਲੀ ਰੈਲਮਾਜਰਾ ਨੂੰ ਕੀਤਾ ਬਲਾਕ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।