24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਵਿਕਸਤ ਭਾਰਤ 'ਜੀ-ਰਾਮ-ਜੀ' ਨਵਾਂ ਕਾਨੂੰਨ ਗਰੀਬ ਵਿਰੋਧੀ ਸੋਚ ਨੂੰ ਦਰਸਾਉਦਾ ਹੈ-ਖੁਰਦ

ਅਜੀਤ ਡੈਸਕ 04-01-2026
ਔੜ, 3 ਜਨਵਰੀ (ਗੁਰਨਾਮ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਮਨਰੇਗਾ ਵਰਗੀ ਗਰੀਬਾਂ ਦੀ ਜੀਵਨ ਰੇਖਾ ਯੋਜਨਾ ਨੂੰ ਹੌਲੀ-ਹੌਲੀ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਸਿੱਧੀ ਤਰ੍ਹਾਂ ਮਜ਼ਦੂਰ ਅਤੇ ਪੇਂਡੂ ਵਰਗ ਵਿਰੋਧੀ ਨੀਤੀ ਨੂੰ ਦਰਸਾਉਦੀ ਹੈ | ਇਹ ਪ੍ਰਗਟਾਵਾ ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਤੇ ਸਾਬਕਾ ਸਰਪੰਚ ਜਰਨੈਲ ਸਿੰਘ ਖੁਰਦ ਨੇ ਇੱਥੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਇਹ ਯੋਜਨਾ ਪੇਂਡੂ ਭਾਰਤ ਵਿੱਚ ਗਰੀਬ ਲੋਕਾਂ ਤੇ ਮਜਦੂਰਾਂ ਦੀ ਰੁਜ਼ਗਾਰ ਗਾਰੰਟੀ ਦਾ ਪ੍ਰਤੀਕ ਹੈ, ਪਰ ਕੇਂਦਰ ਸਰਕਾਰ ਇਸ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਵਿਕਸਤ ਭਾਰਤ 'ਜੀ- ਰਾਮ-ਜੀ' ਦੇ ਨਵੇਂ ਕਾਨੂੰਨ ਨਾਲ ਕੇਂਦਰ ਸਰਕਾਰ ਨੂੰ ਰਾਜਾਂ ਦੀ ਹਿੱਸੇਦਾਰੀ 40 ਫੀਸਦੀ ਕਰਨ ਦੇ ਮਿਲੇ ਅਧਿਕਾਰ ਨਾਲ ਰਾਜ ਸਰਕਾਰਾਂ 'ਤੇ ਤਕਰੀਬਨ 40,000 ਤੋਂ ਵੱਧ ਕੇ 50,000 ਕਰੋੜ ਰੁਪਏ ਤੱਕ ਦਾ ਵਾਧੂ ਆਰਥਿਕ ਬੋਝ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਮਨਰੇਗਾ ਨੂੰ ਕੰਮਜ਼ੋਰ ਕਰਨ ਦੀ ਕਿਸੇ ਵੀ ਸਕੀਮ ਦਾ ਵਿਰੋਧ ਕਰੇਗੀ ਤੇ ਗਰੀਬਾਂ-ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਨਾਲ ਖੜੇ੍ਹਗੀ |
ਪਿਛਲੀ ਖ਼ਬਰ ਬੇਕਾਬੂ ਹੋਈ ਟਰੈਕਟਰ-ਟਰਾਲੀ ਨੇ ਕਾਰ ਨੂੰ ਮਾਰੀ ਟੱਕਰ, ਔਰਤ ਜ਼ਖ਼ਮੀ ਅਗਲੀ ਖ਼ਬਰ ਐਨ.ਐਮ.ਐਮ.ਐਸ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 11 ਵਜੇ ਤੋਂ 2 ਵਜੇ ਤੱਕ ਹੋਵੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।