22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਬੋਲੈਰੋ ਪਿੱਕਅਪ ਸੰਤੁਲਨ ਵਿਗੜਨ ਨਾਲ ਡਿਵਾਈਡਰ 'ਤੇ ਜਾ ਚੜ੍ਹੀ

ਅਜੀਤ ਡੈਸਕ 21-01-2026
ਕਾਠਗੜ੍ਹ, 20 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਪਿੰਡ ਭਰਥਲਾ ਦੇ ਬੋਲੈਰੋ ਪਿੱਕਅਪ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਏ. ਐਸ. ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਮਿਲੀ ਕਿ ਪਿੰਡ ਭਰਥਲਾ ਕੋਲ ਇੱਕ ਗੱਡੀ ਦਾ ਐਕਸੀਡੈਂਟ ਹੋਇਆ ਹੈ | ਜਿੱਥੇ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇੱਕ ਮਹਿੰਦਰਾ ਪਿਕਅਪ ਪੀ. ਬੀ 10 ਜੀ. ਕੇ 6810 ਜਿਸ ਨੂੰ ਵਿੱਕੀ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਉਗਾਨਾ ਰਾਜਪੁਰਾ ਚਲਾ ਰਿਹਾ ਸੀ | ਇਹ ਬੋਲੈਰੋ ਗੱਡੀ ਬਲਾਚੌਰ ਤੋਂ ਰੋਪੜ ਵੱਲ ਜਾ ਰਹੀ ਸੀ | ਜਦੋਂ ਇਹ ਪਿੰਡ ਭਰਥਲਾ ਦੇ ਕੋਲ ਪਹੁੰਚੀ ਤਾਂ ਇਸ ਦਾ ਸੰਤੁਲਨ ਵਿਗੜ ਕੇ ਡਿਵਾਈਡਰ ਉੱਤੇ ਚੜ੍ਹੀ ਗਈ ਸੀ | ਇਸ ਹਾਦਸੇ 'ਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ | ਐਸ. ਐਸ. ਐਫ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਸਾਇਡ 'ਤੇ ਕਰਵਾ ਕੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ |
ਪਿਛਲੀ ਖ਼ਬਰ ਨਸ਼ਾ ਤਸਕਰ, ਲੁੱਟ-ਖੋਹ ਤੇ ਚੋਰੀਆਂ ਕਰਨ ਵਾਲੇ ਜਲਦੀ ਹੀ ਜੇਲ੍ਹ 'ਚ ਹੋਣਗੇ -ਇੰਸ. ਰੰਜਨਾ ਦੇਵੀ ਅਗਲੀ ਖ਼ਬਰ ਮੰਗੂਵਾਲ 'ਚ ਨਸ਼ਿਆਂ ਵਿਰੁੱਧ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।