22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਵਿਧਾਇਕ ਡਾ. ਸੁੱਖੀ ਦੇ ਪਿਤਾ ਦਾ ਸਸਕਾਰ ਨਵਾਂਸ਼ਹਿਰ 'ਚ ਅੱਜ

ਅਜੀਤ ਡੈਸਕ 21-01-2026
ਨਵਾਂਸ਼ਹਿਰ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸੱੁਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਗੁਣਾਚੌਰ ਜੋ ਪਿਛਲੇ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਅਤੇ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ 'ਚ ਦਾਖਲ ਸਨ, ਉਹ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਸਸਕਾਰ ਨਵਾਂਸ਼ਹਿਰ ਦੇ ਬੰਗਾ ਰੋਡ 'ਤੇ ਸ਼ਮਸ਼ਾਨਘਾਟ 'ਚ ਦੁਪਹਿਰ 12 ਵਜੇ ਕੀਤਾ ਜਾਵੇਗਾ | ਡਾ. ਸੱੁਖੀ ਨਾਲ ਮੁੱਖ ਮੰਤਰੀ ਭਗਵੰਤ ਮਾਨ, ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ, ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਕੁਲਜੀਤ ਸਿੰਘ ਸਰਹਾਲ, ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ ਬੰਗਾ, ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਨਾਮ ਸਿੰਘ ਜਲਵਾਹਾ, ਸਤਨਾਮ ਸਿੰਘ ਜਲਾਲਪੁਰ, ਇੰਦਰਜੀਤ ਸਿੰਘ ਮਾਨ, ਸਵਰਨ ਸਿੰਘ ਲਾਦੀਆਂ, ਗੁਰਮੇਲ ਸਿੰਘ ਸਾਹਲੋਂ, ਨਰਿੰਦਰ ਸਿੰਘ ਖਾਨਖਾਨਾ, ਰਮੇਸ਼ ਕਪਿਲ ਖ਼ਾਨਖਾਨਾ, ਕੁਲਵਿੰਦਰ ਸਿੰਘ ਢਾਂਹਾ, ਗਗਨ ਅਗਨੀਹੋਤਰੀ, ਸਤਨਾਮ ਖਟਕੜ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਨਸ਼ਾ ਤਸਕਰ, ਲੁੱਟ-ਖੋਹ ਤੇ ਚੋਰੀਆਂ ਕਰਨ ਵਾਲੇ ਜਲਦੀ ਹੀ ਜੇਲ੍ਹ 'ਚ ਹੋਣਗੇ -ਇੰਸ. ਰੰਜਨਾ ਦੇਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।