22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਸ਼ੇ ਦੀਆਂ ਗੋਲੀਆਂ ਬਰਾਮਦ

ਅਜੀਤ ਡੈਸਕ 21-01-2026
ਨਵਾਂਸ਼ਹਿਰ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)-ਐਸ. ਆਈ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਥਾਣਾ ਤੋਂ ਫਾਟਕ ਬੰਗਾ ਤੋਂ ਹੁੰਦੇ ਹੋਏ ਫੋਕਲ ਪੁਆਇੰਟ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਇੱਕ ਬੰਦ ਪਏ ਸਟੋਰ ਲਾਗੇ ਪੁੱਜੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ | ਉਸ ਨੇ ਇਕ ਪਾਰਦਰਸ਼ੀ ਲਿਫਾਫੀ ਨੂੰ ਸੜਕ ਦੇ ਕਿਨਾਰੇ ਘਾਹ ਫੁਸ 'ਤੇ ਸੁੱਟ ਦਿੱਤਾ | ਜਿਸ 'ਤੇ ਉਕਤ ਨੌਜਵਾਨ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਨਵਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਾਲੋਮਜਾਰਾ ਥਾਣਾ ਮੁਕੰਦਪੁਰ ਹਾਲ ਵਾਸੀ ਗੁਰੂ ਤੇਗ ਬਹਾਦਰ ਨਗਰ ਨਵਾਂਸ਼ਹਿਰ ਦੱਸਿਆ | ਜਿਸ ਵੱਲੋ ਸੁੱਟੀ ਹੋਈ ਲਿਫਾਫੀ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 30 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ |
ਪਿਛਲੀ ਖ਼ਬਰ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ 25 ਨੂੰ ਸ਼ੁਕਰਾਨਾ ਸਮਾਗਮ ਕਰਾਉਣ ਦਾ ਫ਼ੈਸਲਾ ਅਗਲੀ ਖ਼ਬਰ ਵਿਧਾਇਕ ਡਾ. ਸੁੱਖੀ ਦੇ ਪਿਤਾ ਦਾ ਸਸਕਾਰ ਨਵਾਂਸ਼ਹਿਰ 'ਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।