22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੁਟੀਆ ਟੋਰੋਵਾਲ ਵਿਖੇ 7ਵਾਂ ਸੰਤ ਸਮਾਗਮ ਕਰਵਾਇਆ

ਅਜੀਤ ਡੈਸਕ 21-01-2026
ਪੋਜੇਵਾਲ ਸਰਾਂ, 20 ਜਨਵਰੀ (ਨਵਾਂਗਰਾਈਾ)-ਕੁਟੀਆ ਸੰਤ ਬਾਬਾ ਪੇ੍ਰਮ ਦਾਸ ਪਿੰਡ ਟੋਰੋਵਾਲ ਵਿਖੇ ਸੰਤ ਬਾਬਾ ਪੇ੍ਰਮ ਦਾਸ ਦੀ ਯਾਦ 'ਚ 7ਵਾਂ ਸੰਤ ਸਮਾਗਮ ਸੰਤ ਬਾਬਾ ਸਹਿਜ ਦਾਸ ਧਰਮਪੁਰ ਵਾਲਿਆਂ ਅਤੇ ਮੁੱਖ ਸੇਵਾਦਾਰ ਬਾਬਾ ਰੜਿਮਦਰ ਗਿਰ ਦੀ ਸਰਪ੍ਰਸਤੀ ਹੇਠ ਸਮੂਹ ਸੇਵਾਦਾਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਬਲਰਾਮ ਸਿੰਘ ਭਵਾਨੀਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ ਅਤੇ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਬਾਬਾ ਸਰੂਪ ਸਿੰਘ ਡੂੰਮੇਵਾਲ ਵਾਲਿਆਂ ਨੇ ਸੰਗਤਾਂ ਨੂੰ ਪ੍ਰਵਚਨ ਕਰਦੇ ਹੋਏ ਕਿਹਾ ਕਿ ਮਨੁੱਖਾ ਜਨਮ ਦਾ ਤਾਂ ਹੀ ਫਾਇਦਾ ਹੈ ਜੇਕਰ ਅਸੀਂ ਪ੍ਰਭ ਭਗਤੀ ਕਰਕੇ ਨਾਮ ਸਿਮਰਨ ਕਰੀਏ ਅਤੇ ਮਾਨਵਤਾ ਦੀ ਭਲਾਈ ਲਈ ਕੰਮ ਕਰੀਏ | ਇਸ ਤੋਂ ਪਹਿਲਾਂ ਰਾਤ ਨੂੰ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਕੀਰਤਨ ਕੀਤਾ | ਇਸ ਮੌਕੇ ਗਾਇਕ ਰਾਮ ਪਾਲ ਟੋਰੋਵਾਲ ਨੇ ਵੀ ਆਪਣੇ ਧਾਰਮਿਕ ਗੀਤਾਂ ਨਾਲ ਲੋਕਾਂ ਨੂੰ ਮੰਤਰ ਮੁਗਧ ਕੀਤਾ | ਇਸ ਮੌਕੇ ਪ੍ਰੇਮ ਚੰਦ ਸਾਬਕਾ ਸਰਪੰਚ ਟੋਰੋਵਾਲ, ਕੁਲਵਿੰਦਰ ਸਿੰਘ ਸਰਪੰਚ ਆਦਿ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਧੌਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਵਿਖੇ ਭੰਡਾਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।