ਧੌਲ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ
ਅਜੀਤ ਡੈਸਕ
21-01-2026
ਬਲਾਚੌਰ, 20 ਜਨਵਰੀ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪਿੰਡ ਧੌਲ ਵਿਖੇ ਜਾਗਰੂਕਤਾ ਕੈਂਪ ਲਗਵਾਇਆ ਗਿਆ ਅਤੇ ਵਿਸ਼ੇਸ਼ ਰੈਲੀ ਕੱਢੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਸਰਪੰਚ ਬਲਵੀਰ ਸਿੰਘ ਨੇ ਕਿਹਾ ਕਿ ਜੋ ਵੀ ਨੌਜਵਾਨ ਨਸ਼ੇ ਕਰਦੇ ਹਨ ਉਹ ਨਸ਼ਾ ਛੁਡਾਊ ਕੇਂਦਰ 'ਚ ਜਾ ਕੇ ਆਪਣਾ ਇਲਾਜ ਕਰਵਾਉਣ ਨੂੰ ਤਰਜੀਹ ਦੇਣ | ਸਰਕਾਰ ਅਜਿਹੇ ਨੌਜਵਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪਿੰਡ 'ਚ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਾਰੇ ਪਿੰਡ ਵਾਸੀਆਂ ਦਾ ਸਹਿਯੋਗ ਹੋਣਾ ਅਤਿ ਜ਼ਰੂਰੀ ਹੈ ਤਾਂ ਹੀ ਅਸੀਂ ਪਿੰਡ 'ਚੋਂ ਨਸ਼ੇ ਨੂੰ ਖ਼ਤਮ ਕਰ ਕੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ 'ਚ ਸਫਲ ਹੋਵਾਂਗੇ | ਇਸ ਮੌਕੇ ਸਰਪੰਚ ਬਲਵੀਰ ਸਿੰਘ ਠੇਕੇਦਾਰ, ਨਛੱਤਰ ਸਿੰਘ, ਬਲਜੀਤ ਸਿੰਘ, ਚਰਨਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ (ਸਾਰੇ ਪੰਚਾਇਤ ਮੈਂਬਰ), ਕੈਪਟਨ ਅਵਤਾਰ ਸਿੰਘ, ਮੋਹਣ ਸਿੰਘ, ਕਿਸ਼ਨ ਸਿੰਘ ਮੈਨੇਜਰ, ਸੋਹਣ ਸਿੰਘ, ਜੋਰਾ ਸਿੰਘ, ਕੁਲਵਿੰਦਰ ਸਿੰਘ ਬਿੰਦੂ, ਰਣਵੀਰ ਸਿੰਘ, ਸਤਨਾਮ ਸਿੰਘ, ਸਰਵਣ ਸਿੰਘ, ਕਸ਼ਮੀਰ ਸਿੰਘ, ਸੁੱਚਾ ਸਿੰਘ, ਸੰਤੋਖ ਸਿੰਘ, ਜੀਤ ਰਾਮ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |