22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਕਸੂਦਪੁਰ ਸੂੰਢ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 21-01-2026
ਕਟਾਰੀਆਂ, 20 ਜਨਵਰੀ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ-ਸੂੰਢ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਵੱਖ-ਵੱਖ ਪੜਾਵਾਂ 'ਤੇ ਕੀਰਤਨੀ ਤੇ ਢਾਡੀ ਜਥਿਆਂ ਨੇ ਗੁਰੂ ਸਾਹਿਬ ਜੀ ਦੇ ਗੌਰਵਮਈ ਇਤਿਹਾਸ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਵੱਖ-ਵੱਖ ਪਿੰਡਾਂ 'ਚ ਜਿੱਥੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਹੀ ਫਲਾਂ ਦੇ ਨਾਲ-ਨਾਲ ਨਗਰ ਕੀਰਤਨ ਨਾਲ ਜੁੜੀਆਂ ਸੰਗਤਾਂ ਨੂੰ ਤਰ੍ਹਾਂ-ਤਰ੍ਹਾਂ ਦੇ ਪਕਵਾਨ ਛਕਾਏ ਗਏ | ਨਗਰ ਕੀਰਤਨ ਸਵੇਰੇ ਆਰੰਭ ਹੋ ਕੇ ਬਲਾਕੀਪੁਰ, ਗਦਾਣੀ, ਮਕਸੂਦਪੁਰ-ਸੂੰਢ ਦੀ ਪਰਕਰਮਾ ਕਰਦਾ ਹੋਇਆ ਦੇਰ ਸ਼ਾਮ ਮੁੜ ਗੁਰੂ ਘਰ ਪਹੁੰਚ ਕੇ ਸੰਪਨ ਹੋਇਆ | ਪ੍ਰਬੰਧਕਾਂ ਵਲੋਂ ਕੀਰਤਨੀ, ਢਾਡੀ, ਜਥਿਆਂ ਦੇ ਨਾਲ-ਨਾਲ ਦਾਨੀ ਸੱਜਣਾਂ ਦਾ ਵੀ ਸਨਮਾਨ ਕੀਤਾ ਗਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਮਨਜੀਤ ਸਿੰਘ ਬੋਇਲ ਨੇ ਨਗਰ ਕੀਰਤਨ 'ਚ ਸ਼ਾਮਿਲ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇ. ਮਨਜੀਤ ਸਿੰਘ ਬੋਇਲ, ਜਥੇ. ਸ਼ਿੰਗਾਰਾ ਸਿੰਘ ਬੋਇਲ, ਕੁਲਵਿੰਦਰ ਸਿੰਘ, ਜਥੇ. ਬਲਵਿੰਦਰ ਸਿੰਘ ਬੋਇਲ, ਪਿ੍ਤਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਪਰਮਵੀਰ ਸਿੰਘ ਬੋਇਲ, ਜਗਜੀਤ ਸਿੰਘ ਬਲਾਕੀਪੁਰ, ਸਰਪੰਚ ਜਥੇ. ਮਨਜੀਤ ਸਿੰਘ ਬਲਾਕੀਪੁਰ, ਜਸਪ੍ਰੀਤ ਸਿੰਘ ਅਟਵਾਲ, ਨਵਨੀਤ ਕੌਰ ਅਟਵਾਲ, ਡਾ. ਕਸ਼ਮੀਰੀ ਲਾਲ, ਕੇਵਲ ਸਿੰਘ ਬਲਜੀਤ ਸਿੰਘ ਅਟਵਾਲ, ਜਥੇ. ਬਘੇਰ ਸਿੰਘ, ਸਤਨਾਮ ਸਿੰਘ, ਹਰਮੇਲ ਸਿੰਘ, ਸਾਬਕਾ ਡੀ. ਆਰ ਅਵਤਾਰ ਸਿੰਘ, ਜਗੀਰ ਸਿੰਘ, ਗੁਰਵਿੰਦਰ ਸਿੰਘ, ਪ੍ਰਧਾਨ ਸੁਲੱਖਣ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ, ਮੇਜਰ ਸਿੰਘ ਜੱਸੀ, ਬਲਦੇਵ ਸਿੰਘ ਸੂੰਢ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਬੋਇਲ, ਸਰਪੰਚ ਕੁਲਵਿੰਦਰ ਕੌਰ ਬੋਇਲ, ਸਰਪੰਚ ਕੁਲਦੀਪ ਕੌਰ ਸੂੰਢ, ਰਾਜਵਿੰਦਰ ਕੌਰ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਪੀ. ਕੇ ਸਰੋਏ, ਬਸੰਤ ਰਾਏ, ਹਰਪਾਲ ਰਾਮ ਸੰਧੀ, ਜਸਵਿੰਦਰ ਸੰਧੀ, ਰੇਸ਼ਮ ਕੌਰ ਸਰੋਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ, ਸਵਿੱਤਰੀ ਬਾਈ ਫੂਲੇ ਤੇ ਮਹਾਤਮਾ ਫੂਲੇ ਦੀ ਜੀਵਨੀ 'ਤੇ ਬੱਚਿਆਂ ਦੀ ਪ੍ਰੀਖਿਆ ਲਈ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਦਿੱਤਾ- ਲਾਲਜੀਤ ਸਿੰਘ ਭੁੱਲਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।