ਨਵਾਂਸ਼ਹਿਰ, 20 ਜਨਵਰੀ (ਜਸਬੀਰ ਸਿੰਘ ਨੂਰਪੁਰ)-ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਦਫ਼ਤਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਨਵਾਂਸ਼ਹਿਰ ਵਿਖੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ ਗਿਆ | ਤਰਸੇਮ ਲਾਲ ਵਲੋਂ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸਬੰਧੀ ਜਾਗਰੂਕ ਕੀਤਾ ਗਿਆ | ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸੰਬੰਧੀ ਸਿਹਤ ਸਿੱਖਿਆ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਹੈਪੇਟਾਈਟਸ ਤੋਂ ਬਚਾਅ, ਮੁਫ਼ਤ ਟੈਸਟ ਅਤੇ ਇਲਾਜ ਸੰਬੰਧੀ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕ ਕਰਦਿਆਂ ਕਿਹਾ ਕਿ ਇਸ ਦੀ ਜਾਣਕਾਰੀ ਤੇ ਜਾਗਰੂਕਤਾ ਅਤਿ ਜ਼ਰੂਰੀ ਹੈ | ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਵੱਲ ਪ੍ਰੇਰਿਤ ਕੀਤਾ | ਉਨ੍ਹਾਂ ਨੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿਹਤ ਸਿੱਖਿਆ ਦਿੱਤੀ | ਇਸ ਮੌਕੇ ਸਵਰਨ ਦਾਸ, ਦਿਲਬਾਗ ਥਾਂਦੀ, ਸੌਰਵ ਮਾਹੀ, ਅਜੇ ਕੁਮਾਰ, ਰਾਜ ਕੁਮਾਰ, ਅਧਿਆਪਕ ਦਵਿੰਦਰ ਸਿੰਘ, ਮੂਲ ਰਾਜ ਆਦਿ ਹਾਜ਼ਰ ਸਨ |