ਬਹਿਰਾਮ, 20 ਜਨਵਰੀ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਅਧੀਨ ਸ਼ੁਰੂ ਕੀਤੇ ਜਾ ਰਹੇ ਮੁਫ਼ਤ ਹੁਨਰ ਸਿਖਲਾਈ ਕੋਰਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਕੁਲਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ ਸਿੰਘ ਦੀ ਅਗਵਾਈ ਸਦਕਾ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਰਕਾਰੀ ਬਹੁ -ਤਕਨੀਕੀ ਕਾਲਜ ਬਹਿਰਾਮ ਵਿੱਚ ਫੀਲਡ ਟੈਕਨੀਸ਼ੀਅਨ ਕੰਪੀਊਟਿੰਗ ਪੈਰਾਫਰਲ ਅਤੇ ਸੀਨੀਅਰ ਟੈਕਨੀਸ਼ੀਅਨ ਰੈਫਰਿਜਰੇਸ਼ਨ, ਏ.ਸੀ., ਵਾਸ਼ਿੰਗ ਮਸ਼ੀਨ ਦੇ ਮੁਫ਼ਤ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸਕੀਮ ਅਧੀਨ ਸ਼ੁਰੂ ਕੀਤੇ ਜਾਣ ਵਾਲੇ ਇਨ੍ਹਾਂ ਮੁਫ਼ਤ ਕੋਰਸਾਂ ਵਿੱਚ ਤਿੰਨ ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ | ਇਨ੍ਹਾਂ ਕੋਰਸਾਂ 'ਚ ਦਾਖਲੇ ਲਈ ਘੱਟੋ-ਘੱਟ ਯੋਗਤਾ 10ਵੀਂ ਹੈ ਅਤੇ ਉਮਰ ਦੀ ਸੀਮਾ 15 ਤੋਂ 45 ਸਾਲ ਤੱਕ ਦੀ ਹੈ | ਇਨ੍ਹਾਂ ਕੋਰਸਾਂ 'ਚ ਟ੍ਰੇਨਿੰਗ ਉਪਰੰਤ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਸੰਬੰਧਿਤ ਸੈਕਟਰ ਸਕਿੱਲ ਕੌਂਸਲ ਵਲੋਂ ਸਰਕਾਰੀ ਸਰਟੀਫਿਕੇਟ ਦਿੱਤਾ ਜਾਵੇਗਾ | ਕਾਲਜ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ 'ਚ ਦਾਖਲਾ ਲੈਣ ਲਈ ਉਮਰ ਦੀ ਸੀਮਾ 15 ਤੋਂ 45 ਸਾਲ ਤੱਕ ਦੀ ਹੈ | ਜਿਲ੍ਹੇ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਦਾ ਕੋਈ ਵੀ ਨੌਜਵਾਨ ਇਨ੍ਹਾਂ ਕੋਰਸਾਂ 'ਚ ਦਾਖਲਾ ਲੈਣਾ ਚਾਹੁੰਦਾ ਹੋਵੇ ਤਾਂ 10ਵੀਂ, 12ਵੀਂ, ਅਧਾਰ ਕਾਰਡ, ਜਾਤੀ ਸਰਟੀਫਿਕੇਟ, ਚਾਰ ਪਾਸਪੋਰਟ ਸਾਈਜ਼ ਫੋਟੋਆਂ ਅਤੇ ਬੈਂਕ ਪਾਸਬੁੱਕ ਦੀਆਂ ਕਾਪੀਆਂ ਲੈ ਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਕੋਲ ਜਾਂ ਸਰਕਾਰੀ ਬਹੁ -ਤਕਨੀਕੀ ਕਾਲਜ ਬਹਿਰਾਮ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ |