22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸੰਤ ਬਾਬਾ ਸੇਵਾ ਸਿੰਘ ਦੀ 44ਵੀਂ ਬਰਸੀ 'ਤੇ ਨੌਰਾ ਵਿਖੇ ਸਮਾਗਮ ਕਰਵਾਇਆ

ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਮੌਕੇ ਸਮਾਗਮਾਂ ਦੌਰਾਨ ਕੀਰਤਨੀ ਜਥਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕਰਦੇ ਹੋਏ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਵਾਲੇ ਅਤੇ ਹਾਜ਼ਰ ਸੰਤ ਮਹਾਂਪੁਰਸ਼ | ਤਸਵੀਰ : ਕੁਲਦੀਪ ਸਿੰਘ ਪਾਬਲਾ <br/> 21-01-2026
ਬੰਗਾ, 20 ਜਨਵਰੀ (ਕੁਲਦੀਪ ਸਿੰਘ ਪਾਬਲਾ)-ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ 44ਵੀਂ ਸਲਾਨਾ ਬਰਸੀ ਸਬੰਧੀ ਸਮਾਗਮ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ ਪਿੰਡ ਨੌਰਾ ਵਿਖੇ ਸਮੂਹ ਨਗਰ ਦੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਐਨ. ਆਰ. ਆਈ ਵੀਰਾਂ, ਸਮੂਹ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਹ ਬਰਸੀ ਸਮਾਗਮ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਯੋਗ ਅਗਵਾਈ 'ਚ ਕਰਵਾਏ ਗਏ | ਸਮਾਗਮ ਦੌਰਾਨ ਸੰਤ ਮਹਾਂਪਰਸ਼ਾਂ 'ਚ ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲੇ, ਸੰਤ ਬਾਬਾ ਭਾਗ ਸਿੰਘ ਕਜਲੇ ਵਾਲੇ, ਸੰਤ ਬਾਬਾ ਸਤਨਾਮ ਸਿੰਘ ਮਜਾਰੀ ਵਾਲੇ, ਸੰਤ ਬਾਬਾ ਜਰਨੈਲ ਸਿੰਘ ਕਿਲਾ ਅਨੰਦਗੜ੍ਹ ਵਾਲੇ, ਸੰਤ ਬਾਬਾ ਜਗਜੀਤ ਸਿੰਘ, ਸੰਤ ਬਾਬਾ ਲੱਖਾ ਸਿੰਘ, ਸੰਤ ਬਾਬਾ ਜਰਨੈਲ ਸਿੰਘ ਨੌਰਾ ਵਾਲਿਆਂ ਨੇ ਹਾਜ਼ਰੀਆ ਲਗਵਾਈਆਂ | ਇਸ ਸਮਾਗਮ ਦੌਰਾਨ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਧਾਰਮਿਕ ਦੀਵਾਨਾਂ ਵਿੱਚ ਰਾਗੀ ਅਤੇ ਕੀਰਤਨੀ ਜਥੇ ਅਤੇ ਕਥਾ ਵਾਚਕ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲਿਆਂ ਨੇ ਸੰਤ ਬਾਬਾ ਸੇਵਾ ਸਿੰਘ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਸਮਾਗਮ ਵਿੱਚ ਪਹੁੰਚੇ ਸੰਤ ਮਹਾਂਪੁਰਸ਼ ਦਾ ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਵਾਲਿਆਂ ਨੇ ਸਿਰੋਪਾਓ ਦੇ ਕੇ ਸਨਮਾਨ ਕੀਤਾ | ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਹਰਪ੍ਰੀਤ ਸਿੰਘ ਯੂ.ਕੇ ਵਾਲਿਆਂ ਵੱਲੋਂ ਬਾਖੂਬੀ ਨਿਭਾਈ ਗਈ | ਇਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਦਿਲਬਾਗ ਸਿੰਘ ਪਾਬਲਾ ਸਰਪੰਚ ਨੌਰਾ, ਸੁਖਜਿੰਦਰ ਸਿੰਘ ਨੌਰਾ, ਸਤਵਿੰਦਰ ਸਿੰਘ ਰਾਜੂ ਨੌਰਾ, ਹਰਜਿੰਦਰ ਸਿੰਘ ਨੰਬਰਦਾਰ, ਮਿੱਤ ਸਿੰਘ ਪੰਚ, ਧਨਵੰਤ ਸਿੰਘ, ਜਸਵਿੰਦਰ ਸਿੰਘ ਸੋਨੀ, ਮੋਹਣ ਸਿੰਘ ਬਣਵੈਤ, ਡਾਕਟਰ ਅਮਰੀਕ ਸਿੰਘ ਸੋਢੀ, ਸੋਨੂੰ ਝਿੱਕਾ, ਇਕਬਾਲ ਸਿੰਘ ਕਾਹਮਾ, ਨਰਿੰਦਰ ਸਿੰਘ ਉੜਾਪੜ, ਰਣਜੀਤ ਸਿੰਘ, ਕੁਲਵਿੰਦਰ ਸਿੰਘ ਭਾਰਟਾ ਖੁਰਦ, ਗੁਰਚਰਨ ਸਿੰਘ, ਮਹਿੰਦਰ ਸਿੰਘ ਅਤੇ ਦੂਰੋਂ ਨੇੜੇ ਆਈਆਂ ਸਮੂਹ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦੋਆਬਾ ਖੇਤਰ 'ਚ 5 ਫਰਵਰੀ ਨੂੰ 'ਆਪ' ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਦੀ ਲੜੀ ਤਹਿਤ ਹਰਪ੍ਰੀਤ ਸੰਧੂ ਵਲੋਂ ਪਿੰਡ ਠੱਕਰਪੁਰਾ 'ਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।