22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਦੋਆਬਾ ਖੇਤਰ 'ਚ 5 ਫਰਵਰੀ ਨੂੰ 'ਆਪ' ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ

ਅਜੀਤ ਡੈਸਕ 21-01-2026
ਫਗਵਾੜਾ, 20 ਜਨਵਰੀ (ਚਾਨਾ)-ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੋਆਬਾ ਦੀ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਏ ਨੇ ਦੱਸਿਆ ਕਿ ਕਿਸਾਨ ਆਪਣੀਆਂ ਖੇਤੀਬਾੜੀ ਮੰਗਾਂ ਦੀ ਪੂਰਤੀ ਲਈ 5 ਫਰਵਰੀ ਨੂੰ ਦੋਆਬਾ ਖੇਤਰ ਵਿਚ 'ਆਪ' ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਘਿਰਾਓ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵਾਰ-ਵਾਰ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ, ਪਰ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ¢ ਇਸ ਕਾਰਨ ਜ਼ਿਲ੍ਹੇ ਭਰ ਦੇ ਕਿਸਾਨ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ ¢
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਦੀ 44ਵੀਂ ਬਰਸੀ 'ਤੇ ਨੌਰਾ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।