ਨਵਾਂਸ਼ਹਿਰ/ਪੋਜੇਵਾਲ ਸਰਾਂ, 20 ਜਨਵਰੀ (ਜਸਬੀਰ ਸਿੰਘ ਨੂਰਪੁਰ, ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਐਨ. ਐਸ. ਕਿਊ. ਐਫ. ਤਹਿਤ ਕਰਵਾਏ ਜਾ ਰਹੇ ਹੁਨਰ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਨਵਾਂਸ਼ਹਿਰ ਵਿਖੇ ਅਨੀਤਾ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ, ਲਖਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਵਿਪਨ ਕੁਮਾਰ ਦੀ ਅਗਵਾਈ 'ਚ ਕਰਵਾਏ ਗਏ | ਇਸ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਲਈ ਜ਼ਿਲੇ੍ਹ 'ਚ ਆਈਆਂ ਇੰਦਰੀਆਂ 'ਚੋਂ 20 ਵਧੀਆਂ ਮਾਡਲਾਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਕੀਤੀ ਗਈ ਤੇ ਜਿਨ੍ਹਾਂ 'ਚੋਂ ਹੋਏ ਮੁਕਾਬਲੇ 'ਚ ਅਮਨਦੀਪ ਸਿੰਘ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਨੇ ਪਹਿਲਾਂ, ਅੰਜਲੀ ਫਰਾਲਾ ਸਕੂਲ ਨੇ ਦੂਸਰਾ ਅਤੇ ਸਾਹਿਲ ਜਾਡਲਾ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਹਿਲੇ ਤਿੰਨ ਸਥਾਨਾਂ 'ਤੇ ਰਹੇ ਵਿਦਿਆਰਥੀਆ ਨੂੰ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ 'ਚ ਹੱਥੀ ਕੰਮ ਕਰਕੇ ਅਤੇ ਉਹਨਾਂ 'ਚ ਟੈਕਨੀਕਲ ਸਕਿੱਲ ਪੈਦਾ ਕਰਨ ਲਈ ਸਕੂਲਾਂ 'ਚ ਬੱਚਿਆ ਨੂੰ ਵੋਕੇਸ਼ਨਲ ਸਿੱਖਿਆ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਾਡੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੀ ਜ਼ਿੰਦਗੀ 'ਚ ਸਫਲ ਹੋ ਸਕਣ | ਉਨ੍ਹਾਂ ਕਿਹਾ ਵਿਦਿਆਰਥੀਆਂ ਵਲੋਂ ਬਹੁਤ ਹੀ ਉੱਚ ਦਰਜੇ ਦੇ ਮਾਡਲ ਤਿਆਰ ਕੀਤੇ ਗਏ ਹਨ ਜੋ ਕਿ ਕਾਬਲੇ-ਤਾਰੀਫ਼ ਹਨ | ਇਸ ਮੁਕਾਬਲੇ ਵਿੱਚ ਜੱਜਮੈਂਟ ਦੀ ਭੂਮਿਕਾ ਪਿ੍ੰਸੀਪਲ ਸੁਰਿੰਦਰਪਾਲ ਅਗਨੀਹੋਤਰੀ, ਲੈਕ. ਫਜਿਕਸ ਸੁਰਿੰਦਰਪਾਲ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਵਿਪਨ ਕੁਮਾਰ, ਕਲਮਦੀਪ ਸੱਲਣ ਨੇ ਨਿਭਾਈ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨਵਾਂਸ਼ਹਿਰ, ਦਵਿੰਦਰ ਕੌਰ ਜ਼ਿਲ੍ਹਾ ਖੇਡ ਕੋਆਰਡੀਨੇਟਰ ਆਿ ਦ ਸਮੇਤ ਸਮੂਹ ਅਧਿਆਪਕ ਅਤੇ ਬੱਚੇ ਹਾਜ਼ਰ ਸਨ |