22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਜਾਰਾ ਰਾਜਾ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 21-01-2026
ਬੰਗਾ, 20 ਜਨਵਰੀ (ਕਰਮ ਲਧਾਣਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਲੈ ਕੇ ਜੋ ਜ਼ਿਲੇ੍ਹ ਦੇ ਪਿੰਡ ਮਜਾਰਾ ਨੌਂ ਆਬਾਦ ਵਿਖੇ ਸਥਿਤ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਅਸਥਾਨ ਚਰਚਾ 'ਚ ਆਇਆ ਹੋਣ ਕਰਕੇ ਸੰਗਤਾਂ 'ਚ ਇਸ ਅਸਥਾਨ ਦੇ ਦਰਸ਼ਨਾਂ ਦੀ ਜੋ ਤਾਂਘ ਲੱਗੀ ਹੈ | ਇਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਸੰਧਵਾਂ, ਕੁਲਜੀਤ ਸਿੰਘ ਖਾਨਖਾਨਾ, ਪ੍ਰਧਾਨ ਨਵਾਂਸ਼ਹਿਰ ਜਸਵੀਰ ਸਿੰਘ ਚੇਲਾ, ਤਰਸੇਮ ਸਿੰਘ ਢਿੱਲੋਂ ਜਨਰਲ ਸਕੱਤਰ ਜ਼ਿਲ੍ਹਾ ਜਲੰਧਰ, ਬਲਵਿੰਦਰ ਸਿੰਘ ਸਾਬੀ ਪ੍ਰਧਾਨ ਸਰਕਲ ਫਿਲੌਰ ਅਤੇ ਅਨੇਕਾਂ ਜਥੇਬੰਦੀ ਦੇ ਕਿਸਾਨ ਆਗੂ ਰਾਜਾ ਸਾਹਿਬ ਵਿਖੇ ਮਹਾਰਾਜ ਦੇ ਦਰਸ਼ਨ ਕਰਨ ਲਈ ਪਹੁੰਚੇ | ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੰਗਤਾਂ ਨੂੰ ਇਸ ਅਸਥਾਨ ਦੀ ਮਰਯਾਦਾ ਦਾ ਧਿਆਨ ਰੱਖਣ ਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਤੋਂ ਆਤਮਿਕ ਸੁੱਖ ਪ੍ਰਾਪਤ ਕਰਨ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਕੁੱਕੜ ਮਜਾਰਾ ਵਿਖੇ ਸੰਤ ਸਮਾਗਮ ਕਰਵਾਇਆ ਅਗਲੀ ਖ਼ਬਰ ਮੇਹਲੀਆਣਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।