17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਪਹਿਲੀ ਰਿਹਰਸਲ

ਅਜੀਤ ਡੈਸਕ 22-01-2026
ਨਵਾਂਸ਼ਹਿਰ, 21 ਜਨਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪੱਧਰ 'ਤੇ ਗਣਤੰਤਰ ਦਿਵਸ ਨੂੰ ਧੂਮ ਧਾਮ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਾਡ ਵਿਖੇ ਪਹਿਲੀ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਜਿਸ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਅਨਮਯੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਹੋਏ | ਪਹਿਲੀ ਰਿਹਰਸਲ ਦੀ ਸ਼ੁਰੂਆਤ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸ ਕੀਤਾ ਗਿਆ | ਇਸ ਉਪਰੰਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਰਿਹਰਸਲ ਦੇ ਅੰਤ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥਣਾਂ ਵਲੋਂ ਪੰਜਾਬੀ ਲੋਕਨਾਚ ਗਿੱਦਾ ਅਤੇ ਵਿਦਿਆਰਥੀਆ ਵਲੋਂ ਭੰਗੜੇ ਦੀ ਪੇਸ਼ਕਾਰੀ ਦਿੱਤੀ ਗਈ ਤੇ ਰਿਹਸਲ ਦੀ ਸਮਾਪਤੀ 'ਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਨ ਗਾਇਨ ਕੀਤਾ ਗਿਆ | ਰਿਹਰਸਲ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ | ਉਨ੍ਹਾਂ ਨਗਰ ਕੌਂਸਲ ਨੂੰ ਸਾਫ਼-ਸਫ਼ਾਈ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਰੰਗੋਲੀ ਆਦਿ ਜਿੰਮੇਵਾਰੀ ਸੌਂਪੀ | ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਵਿੱਚ ਆਪਣੀ ਅਤੇ ਆਪਣੇ ਸਟਾਫ਼ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ
ਪਿਛਲੀ ਖ਼ਬਰ ਪਿੰਡ ਕਰਾਵਰ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਭਾਕਿਯੂ (ਮਾਲਵਾ) ਵਲੋਂ ਖੇਤੀਬਾੜੀ ਵਿਕਾਸ ਬੈਂਕ ਅੱਗੇ ਲੜੀਵਾਰ ਧਰਨਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।