ਸੜੋਆ, 21 ਜਨਵਰੀ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਦੂਜੇ ਪੜਾਅ ਤਹਿਤ ਪਿੰਡ ਸਹੂੰਗੜਾ ਵਿਖੇ ਇਸ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਕਰਨਵੀਰ ਕਟਾਰੀਆ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਭਰ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨੌਜਵਾਨ ਨਸ਼ਾ ਕਰਦਾ ਹੈ ਜਾਂ ਵੇਚਦਾ ਹੈ ਉਸ ਦੀ ਸੂਚਨਾ ਟੋਲ ਫਰੀ ਨੰਬਰ 'ਤੇ ਦਿੱਤੀ ਜਾਵੇ | ਸ਼ਿਕਾਇਤ ਕਰਨ ਵਾਲੇ ਵਿਅਕਤੀ ਦਾ ਨਾਂ ਪੁਲਿਸ ਵਲੋਂ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਨਸ਼ਾ ਕਰਨ ਵਾਲਾ ਵਿਅਕਤੀ ਘਰ ਦੇ ਭਾਂਡੇ ਵੇਚ ਕੇ ਨਸ਼ੇ ਦੀ ਪੂਰਤੀ ਕਰਦਾ ਹੈ ਜਿਸ ਨਾਲ ਸਮਾਜ 'ਚ ਬਹੁਤ ਹੀ ਭੈੜਾ ਅਸਰ ਪੈਂਦਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਏਕਾ ਹੋਣਾ ਜਰੂਰੀ ਹੈ | ਇਸ ਮੌਕੇ ਜਥੇਦਾਰ ਪਿਆਰਾ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ ਦੁਕਾਨਦਾਰ, ਬਲਾਕ ਪ੍ਰਧਾਨ ਗੁਰਚੈਨ ਰਾਮ, ਸੰਤੋਖ ਸਿੰਘ ਖੇਲਾ, ਸਤਨਾਮ ਸਿੰਘ ਖੇਲਾ, ਅਜੀਤ ਪਾਲ ਸਿੰਘ ਖੇਲਾ, ਹਰਨੇਕ ਸਿੰਘ ਖੇਲਾ, ਦਿਲਬਾਗ ਸਿੰਘ ਠੇਕੇਦਾਰ, ਸੁੱਚਾ ਰਾਮ, ਚਮਨ ਸਿੰਘ, ਰਸ਼ਪਾਲ ਸਿੰਘ ਪੰਚ, ਨਿਰਮਲ ਕੌਰ ਪੰਚ, ਗੁਰਪਾਲ ਕੌਰ ਪੰਚ, ਬਲਵਿੰਦਰ ਕੌਰ ਸਾਬਕਾ ਸੰਮਤੀ ਮੈਂਬਰ, ਕਾਂਤਾ ਦੇਵੀ, ਰਣਜੀਤ ਸਿੰਘ, ਤਰਸੇਮ ਸਿੰਘ, ਸਵਰਨਾ ਰਾਮ, ਗੁਰਚਰਨ ਸਿੰਘ, ਗਿਆਨ ਸਿੰਘ, ਜਸਵਿੰਦਰ ਸਿੰਘ ਕਾਲਾ ਵੱਡੀ ਗਿਣਤੀ ਵਿੱਚ ਬੀਬੀਆਂ ਹੋਰ ਪਿੰਡ ਵਾਸੀ ਹਾਜ਼ਰ ਸਨ |