17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਰੇਲਿੰਗ ਨਾਲ ਟਕਰਾਈਆ

ਅਜੀਤ ਡੈਸਕ 22-01-2026
ਕਾਠਗੜ੍ਹ, 21 ਜਨਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਗੁਰਦੁਆਰਾ ਟਿੱਬੀ ਸਾਹਿਬ (ਆਸਰੋਂ) ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਨਵਾਂਸ਼ਹਿਰ ਤੋਂ ਸੂਚਨਾ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਤੁਰੰਤ ਜਾ ਕੇ ਦੇਖਿਆ ਕਿ ਇਕ ਪਲੈਟੀਨਾ ਮੋਟਰਸਾਈਕਲ ਸੀ.ਐਚ 01ਏ.ਐਲ 2149 ਜਿਸ ਨੂੰ ਮੁੰਨਾ ਲਾਲ ਪੁੱਤਰ ਨਕਸੂ ਲਾਲ ਵਾਸੀ ਸੈੱਲਾ ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਚਲਾ ਰਿਹਾ ਸੀ ਅਤੇ ਇਸ ਦੇ ਮਗਰ ਇਸ ਦਾ ਇਕ ਸਾਥੀ ਬਲਜਿੰਦਰ ਸਿੰਘ ਬੈਠਾ ਹੋਇਆ ਸੀ | ਇਹ ਰੋਪੜ ਹੈੱਡ ਤੋਂ ਬਲਾਚੌਰ ਸਾਈਡ ਜਾ ਰਹੇ ਸਨ | ਜਦੋਂ ਇਹ ਗੁਰਦੁਆਰਾ ਟਿੱਬੀ ਸਾਹਿਬ ਨੇੜੇ ਪੁਲੀ ਦੇ ਕੋਲ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਰੇਲਿੰਗ ਨਾਲ ਜਾ ਟਕਰਾਇਆ | ਜਿਸ ਵਿੱਚ ਮੁੰਨਾ ਲਾਲ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਐਸ.ਐਸ.ਐਫ ਦੀ ਟੀਮ ਨੇ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਸਿਵਲ ਹਸਪਤਾਲ ਰੋਪੜ ਪਹੁੰਚਾਇਆ ਅਤੇ ਮੋਟਰਸਾਈਕਲ ਦੇ ਮਗਰ ਬੈਠੇ ਉਸ ਦੇ ਸਾਥੀ ਦਾ ਬਚਾਅ ਹੋ ਗਿਆ ਅਤੇ ਐਸ.ਐਸ.ਐਫ ਟੀਮ ਵਲੋਂ ਮੋਟਰਸਾਈਕਲ ਨੂੰ ਆਸਰੋਂ ਚੌਕੀ ਪੁਲਿਸ ਦੇ ਹਵਾਲੇ ਕਰ ਦਿੱਤਾ | ਹਾਦਸੇ ਦੀ ਖਬਰ ਕੰਟਰੋਲ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਇੰਚਾਰਜ ਏ. ਐਸ. ਆਈ ਸਿਕੰਦਰਪਾਲ ਨੂੰ ਦੇ ਦਿੱਤੀ |
ਪਿਛਲੀ ਖ਼ਬਰ ਪੰਜ ਦਿਨਾਂ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕਸਬਾ ਮਜਾਰੀ ਵਿਖੇ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।