ਰਾਹੋਂ, 21 ਜਨਵਰੀ (ਉਂਕਾਰ ਸਿੰਘ ਰਾਠੋਰ)-ਪੰਜ ਦਿਨਾਂ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 15 ਜਨਵਰੀ ਤੋਂ ਪੂਰੇ ਉਤਸ਼ਾਹ ਨਾਲ ਸ਼ੁਰੂ ਹੋਇਆ ਸੀ, ਜੋ ਰਜਿਸਟਰਡ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡ ਕੇ ਸਫਲਤਾਪੂਰਵਕ ਸਮਾਪਤ ਹੋਇਆ | ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਚੌਥਾ ਦਿਨ ਆਫਲਾਈਨ ਮੋਡ 'ਚ ਕੀਤਾ ਗਿਆ | ਇਸ ਦੌਰਾਨ ਡਾ. ਅਸੀਮ ਵਸ਼ਿਸ਼ਟ ਐਸੋਸੀਏਟ ਪ੍ਰੋਫੈਸਰ, ਯੂਨੀਵਰਸਿਟੀ ਸੈਂਟਰ ਫ਼ਾਰ ਰਿਸਰਚ ਐਂਡ ਡਿਵੈਲਪਮੈਂਟ ਚੰਡੀਗੜ੍ਹ ਅਤੇ ਡਾ. ਮਨੀਸ਼ ਦੇਵ ਸ਼ਰਮਾ ਭੌਤਿਕ ਵਿਗਿਆਨ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ ਸਾਂਝੇ ਕੀਤੇ | ਐਫ.ਡੀ.ਪੀ. ਦੇ ਆਖਰੀ ਦਿਨ ਦੇ ਸੈਸ਼ਨ ਨੂੰ ਪ੍ਰੋ. ਡਾ. ਰਾਜੇਸ਼ਵਰ ਸਿੰਘ ਡਾਇਰੈਕਟਰ, ਦੋਆਬਾ ਗਰੁੱਪ ਆਫ ਕਾਲਜਿਜ਼ ਛੋਕਰਾਂ ਰਾਹੋਂ ਵੱਲੋਂ ਸੰਬੋਧਨ ਕੀਤਾ ਗਿਆ | ਉਨ੍ਹਾਂ ਨੇ ਆਉਟਕਮ ਬੇਸਡ ਐਜੂਕੇਸ਼ਨ ਕਰਿਕੁਲਮ ਡਿਜ਼ਾਇਨ ਅਤੇ ਉੱਚ ਸਿੱਖਿਆ ਵਿੱਚ ਆ ਰਹੇ ਪਰਿਵਰਤਨ ਬਾਰੇ ਜਾਣਕਾਰੀ ਦਿੱਤੀ | ਇਸ ਪੂਰੇ ਸਮਾਗਮ ਦਾ ਪ੍ਰਬੰਧ ਪ੍ਰੋ. ਇਰਵਿੰਦਰ ਕੌਰ ਵੱਲੋਂ ਕੀਤਾ ਗਿਆ ਅਤੇ ਸਹਿ-ਸੰਯੋਜਕ ਵਜੋਂ ਮਿਸ ਮੋਨਿਕਾ ਨੇ ਭੂਮਿਕਾ ਨਿਭਾਈ | ਇਹ ਪ੍ਰੋਗਰਾਮ ਪ੍ਰੋ. ਡਾ. ਰਾਜੇਸ਼ਵਰ ਸਿੰਘ ਦੇ ਮਾਰਗ ਦਰਸ਼ਨ ਹੇਠ ਕੀਤਾ ਗਿਆ |