ਬੰਗਾ, 21 ਜਨਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਬ੍ਰਹਮ ਗਿਆਨੀ ਤੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 25 ਜਨਵਰੀ ਦਿਨ ਐਤਵਾਰ ਨੂੰ ਸ਼ਾਮ 6 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀਂਦੋਵਾਲ-ਬੰਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਇਕ ਮੀਟਿੰਗ ਦੌਰਾਨ ਪ੍ਰਮੁੱਖ ਪ੍ਰਬੰਧਕ ਸੇਵਾਦਾਰਾਂ ਨੇ ਦਿੱਤੀ | ਇਸ ਮੌਕੇ ਸਮਾਗਮ ਸੰਬੰਧੀ ਪੋਸਟਰ ਵੀ ਜਾਰੀ ਕੀਤਾ | ਇਸ ਸਮਾਗਮ ਦੌਰਾਨ ਪੰਥ ਦੇ ਮਹਾਨ ਵਿਦਵਾਨ ਗਿਆਨੀ ਨਿਰਮਲ ਸਿੰਘ ਧੂਲਕੋਟ ਵਾਲੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਅਤੇ ਇਤਿਹਾਸ ਨਾਲ ਜੋੜਨਗੇ | ਇਸ ਮੀਟਿੰਗ 'ਚ ਗਿਆਨੀ ਹਜ਼ੂਰ ਸਿੰਘ, ਭਾਈ ਸਤਨਾਮ ਸਿੰਘ ਹਜੂਰੀ ਰਾਗੀ, ਭਾਈ ਉਂਕਾਰ ਸਿੰਘ, ਲਖਵੀਰ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ ਬੰਗਾ, ਸਤਵੰਤ ਸਿੰਘ, ਨਰੇਸ਼ ਮਜਾਰੀ, ਹਰਬੰਸ ਸਿੰਘ, ਦੁਪਿੰਦਰ ਸਿੰਘ ਲੰਬੜ, ਬੀਬੀ ਸ਼ਰਨ ਕੌਰ, ਹਰਕੀਰਤ ਸਿੰਘ, ਗੈਰੀ ਮਜਾਰੀ, ਸਮਰੱਥ ਸਿੰਘ ਬਰਾੜ ਅੰਮਿ੍ਤਪਾਲ ਸਿੰਘ ਮਸਕੀਨ ਅਤੇ ਹੋਰ ਸੰਗਤਾਂ ਹਾਜ਼ਰ ਸਨ |