17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ-ਭਾਰਟਾ

ਅਜੀਤ ਡੈਸਕ 22-01-2026
ਨਵਾਂਸ਼ਹਿਰ, 21 ਜਨਵਰੀ (ਹਰਮਿੰਦਰ ਸਿੰਘ ਪਿੰਟੂ)-ਲੋਕ ਭਲਾਈ ਸੇਵਾ ਸੁਸਾਇਟੀ ਦੇ ਸਰਪ੍ਰਸਤ ਕੁਲਵਿੰਦਰ ਸਿੰਘ ਭਾਰਟਾ ਨੇ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਨੌਜਵਾਨ ਅਤੇ ਸਭ ਵਰਗ ਦੇ ਲੋਕ ਇਸ ਦਿਨ ਪਤੰਗ ਜ਼ਰੂਰ ਉਡਾਉਂਦੇ ਹਨ | ਪਰ ਅਫ਼ਸੋਸ ਕੁਝ ਲੋਕ ਆਪਣੇ ਪੈਸੇ ਕਮਾਉਣ ਖਾਤਰ ਚਾਈਨਾ ਡੋਰ ਵੇਚਦੇ ਹਨ, ਜੋ ਕਿ ਬਹੁਤ ਹੀ ਖ਼ਤਰਨਾਕ ਹੈ | ਭਾਰਟਾ ਨੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਚਾਈਨਾ ਡੋਰ ਨਾਲ ਜਿੱਥੇ ਪਸ਼ੂ ਪੰਛੀ ਆਪਣੀਆਂ ਜਾਨਾਂ ਗਵਾਉਂਦੇ ਹਨ, ਉੱਥੇ ਆਮ ਨਾਗਰਿਕ ਵੀ ਇਸ ਚਾਈਨਾ ਡੋਰ ਦਾ ਸ਼ਿਕਾਰ ਹੋ ਜਾਂਦੇ ਹਨ | ਪਿਛਲੇ ਦਿਨੀ ਅਜਿਹੀਆਂ ਘਟਨਾਵਾਂ ਹੋਈਆਂ ਹਨ ਜਿਸ ਨੂੰ ਦੇਖ ਕੇ ਲੂੰ ਕੰਡੇ ਖੜ੍ਹੇ ਹੋ ਜਾਂਦੇ ਹਨ | ਬੱਚੇ ਵੀ ਇਸ ਦਾ ਸ਼ਿਕਾਰ ਹੋ ਜਾਂਦੇ ਹਨ | ਉਹਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ 'ਤੇ ਪੂਰਨ ਪਾਬੰਦੀ ਲਗਾਈ ਜਾਵੇ | ਇਸ ਮੌਕੇ ਪ੍ਰਧਾਨ ਵਰਿੰਦਰ ਕੁਮਾਰ ਪੰਜਾਬ ਪੁਲਿਸ, ਸੀਨੀਅਰ ਕੌਂਸਲਰ ਚੇਤ ਰਾਮ ਰਤਨ, ਅਸ਼ੋਕ ਕੁਮਾਰ ਲੁਧਿਆਣਾ ਰੀਡਰ ਡੀ.ਆਈ.ਜੀ, ਹਰਮਿੰਦਰ ਸਿੰਘ, ਸੰਤੋਖ ਤਾਜਪੁਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਔੜ ਦੇ 47ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ 27 ਨੂੰ ਅਗਲੀ ਖ਼ਬਰ ਸੱਤਵੀਂ ਮੂਰਤੀ ਸਥਾਪਨਾ ਦਿਵਸ 'ਤੇ ਹਵਨ ਅਤੇ ਭੰਡਾਰਾ ਕਰਵਾਈਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।