17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੰਤ ਬਾਬਾ ਸੇਵਾ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 22-01-2026
ਬੰਗਾ, 21 ਜਨਵਰੀ (ਧਰਮਵੀਰ ਪਾਲ)-ਸੇਵਾ ਦੇ ਪੁੰਜ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੀ 44ਵੀਂ ਬਰਸੀ ਮੌਕੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ ਗੁਰੂ ਗੋਬਿੰਦ ਸਿੰਘ ਜੀ ਲੋਹ ਲੰਗਰ ਸਟੋਰ ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ | ਮੈਡੀਕਲ ਅਤੇ ਖ਼ੂਨਦਾਨ ਕੈਂਪ ਦਾ ਉਦਘਾਟਨ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲਿਆਂ ਨੇ ਕੀਤਾ | ਮੁਫ਼ਤ ਮੈਡੀਕਲ ਕੈਂਪ 'ਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਸ਼ੂਗਰ ਟੈਸਟ ਵੀ ਕੀਤਾ ਗਿਆ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਖੂਨਦਾਨੀਆਂ ਨੂੰ ਯਾਦ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰਬੰਧਕਾਂ ਤੇ ਮੈਡੀਕਲ ਟੀਮ ਦਾ ਹਾਰਦਿਕ ਧੰਨਵਾਦ ਕੀਤਾ | ਇਸ ਮੌਕੇ ਸੰਤ ਬਾਬਾ ਭਾਗ ਸਿੰਘ ਨਿਰਮਲ ਕੁਟੀਆ ਕਜਲਾ, ਨਿਰਮਲ ਸਿੰਘ ਪੁੱਤਰ ਸੰਤ ਬਾਬਾ ਸੇਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਭੌਰ ਸਾਬਕਾ ਸਕੱਤਰ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ, ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ, ਦਰਸ਼ਨ ਸਿੰਘ ਮਾਹਿਲ, ਬਾਬਾ ਜਰਨੈਲ ਸਿੰਘ ਅਨੰਦਪੁਰ, ਬਾਬਾ ਜਰਨੈਲ ਸਿੰਘ ਨੌਰਾ, ਕਰਮਜੀਤ ਸਿੰਘ ਯੂ. ਕੇ (ਦੋਹਤ ਜਵਾਈ ਸੰਤ ਬਾਬਾ ਸੇਵਾ ਸਿੰਘ) ਜਰਨੈਲ ਸਿੰਘ, ਚਰਨਜੀਤ ਸਿੰਘ ਯੂ. ਕੇ, ਪਰਮਜੀਤ ਸਿੰਘ ਯੂ. ਕੇ, ਧਨਵੰਤ ਸਿੰਘ, ਸੁਖਜਿੰਦਰ ਸਿੰਘ ਪੰਚ, ਸਤਵਿੰਦਰ ਸਿੰਘ ਰਾਜੂ, ਇੰਦਰਜੀਤ ਸਿੰਘ ਨਿਊਜ਼ੀਲੈਂਡ (ਸਾਰੇ ਪੋਤਰੇ ਸੰਤ ਬਾਬਾ ਸੇਵਾ ਸਿੰਘ), ਅਵਿਨਾਸ਼ ਸਿੰਘ (ਪੜਪੋਤਰਾ ਸੰਤ ਬਾਬਾ ਸੇਵਾ ਸਿੰਘ), ਭਾਈ ਜੋਗਾ ਸਿੰਘ, ਡਾ. ਕੁਲਦੀਪ ਸਿੰਘ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਧਾਇਕ ਡਾ. ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਨਵਾਂਸ਼ਹਿਰ 'ਚ ਅੰਤਿਮ ਸੰਸਕਾਰ ਅਗਲੀ ਖ਼ਬਰ ਖ਼ਾਲਸਾ ਸਕੂਲ ਔੜ ਦੇ 47ਵੇਂ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।